Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀ ਭਾਈਚਾਰੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ : ਅੰਮ੍ਰਿਤਪਾਲ ਸਿੰਘ

ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀ ਭਾਈਚਾਰੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ : ਅੰਮ੍ਰਿਤਪਾਲ ਸਿੰਘ

ਜਲੰਧਰ,  ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਖਾਸ ਕਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਵਪਾਰਕ ਭਾਈਚਾਰੇ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਚੁਣੌਤੀ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਟੈਕਸ ਅਧਿਕਾਰੀਆਂ ਨੂੰ ਦੁਕਾਨਦਾਰਾਂ ਅਤੇ ਵਪਾਰੀਆਂ ਲਈ ਬੇਲੋੜੀ ਪ੍ਰੇਸ਼ਾਨੀ ਪੈਦਾ ਕਰਨ ਤੋਂ ਬਚਣ ਦੇ ਨਿਰਦੇਸ਼ ਦਿੱਤੇ ਗਏ ਹਨ ਖਾਸ ਕਰ ਦਿਵਾਲੀ ਦੇ ਦਿਨਾਂ ’ਚ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵਪਾਰਕ ਭਾਈਚਾਰੇ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੇ ਸਾਰੇ ਮੁੱਦਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਨੂੰ ਸੁਚਾਰੂ ਅਤੇ ਸੁਖਾਵਾਂ ਬਣਾਉਣ ਲਈ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।