Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਦਿੱਲੀ 5 ਦਿਨ ਬੰਦ ਰਹਿਣਗੇ ਠੇਕੇ, ਸਰਕਾਰ ਨੇ ਜਾਰੀ ਕੀਤਾ ਹੁਕਮ

ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਆ ਰਹੀ ਹੈ। ਦਿੱਲੀ ਸਰਕਾਰ ਨੇ ਅਪ੍ਰੈਲ ਮਹੀਨੇ ‘ਚ 5 ਦਿਨਾਂ ਦਾ ਡਰਾਈ ਡੇਅ ਐਲਾਨ ਕੀਤਾ ਹੈ। ਆਬਕਾਰੀ ਵਿਭਾਗ ਵੱਲੋਂ ਇਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਅਪਰੈਲ ਵਿੱਚ ਇਨ੍ਹਾਂ ਪੰਜ ਦਿਨਾਂ ਲਈ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਦਿਨ ਸ਼ਰਾਬ ਖਰੀਦੀ ਤੇ ਵੇਚੀ ਨਹੀਂ ਜਾ ਸਕੇਗੀ।ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਵੱਲੋਂ ਡਰਾਈ ਡੇਅ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ 11 ਅਪ੍ਰੈਲ ਨੂੰ ਈਦ, 17 ਅਪ੍ਰੈਲ ਨੂੰ ਰਾਮ ਨੌਮੀ ਅਤੇ 21 ਅਪ੍ਰੈਲ ਨੂੰ ਮਹਾਵੀਰ ਜੈਅੰਤੀ ਮੌਕੇ ਸ਼ਰਾਬ ਦੀਆਂ ਦੁਕਾਨਾਂ ਜਾਂ ਠੇਕੇ ਨਹੀਂ ਖੁੱਲ੍ਹਣਗੇ। ਦੂਜੇ ਪਾਸੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਸਰਹੱਦ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਵੀ ਡਰਾਈ ਡੇਅ ਐਲਾਨਿਆ ਗਿਆ ਹੈ।ਆਬਕਾਰੀ ਵਿਭਾਗ ਵੱਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਉੱਤਰ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 24 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 26 ਅਪ੍ਰੈਲ ਨੂੰ ਸ਼ਾਮ 6 ਵਜੇ ਤੱਕ ਦਿੱਲੀ ਵਿੱਚ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਰਾਬ ਦੀ ਖਰੀਦੋ-ਫਰੋਖਤ ‘ਤੇ ਪਾਬੰਦੀ ਰਹੇਗੀ।