Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਦਿੱਲੀ ਵਿੱਚ ਇੱਕੋ ਪਰਿਵਾਰ ਦੇ ਅੱਠ ਵਿੱਚੋਂ ਛੇ ਮੈਂਬਰਾਂ ਦੀ ਦਮ ਘੁੱਟਣ ਨਾਲ ਮੌਤ

ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਡੀਸੀਪੀ ਨਾਰਥ ਈਸਟ ਨੇ ਦੱਸਿਆ ਕਿ ਸ਼ਾਸਤਰੀ ਪਾਰਕ ਇਲਾਕੇ ਵਿੱਚ ਇੱਕ ਪਰਿਵਾਰ ਦੇ ਛੇ ਲੋਕ ਉਨ੍ਹਾਂ ਦੇ ਘਰ ਵਿੱਚ ਮ੍ਰਿਤਕ ਪਾਏ ਗਏ। ਜਦਕਿ ਦੋ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਪਰਿਵਾਰ ਮੋਰਟੀਨ ਨੂੰ ਅੱਗ ਲਗਾ ਕੇ ਸੁੱਤਾ ਪਿਆ ਸੀ।

ਮੋਰਟੀਨ ਤੋਂ ਲੱਗੀ ਅੱਗ ਨੇ ਗੱਦੇ ਵਿੱਚ ਜਾ ਕੇ ਅੱਗ ਫੜ ਲਈ। ਪਰਿਵਾਰ ਦੇ ਸਾਰੇ ਜੀਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਜ਼ੀ ਮੀਡੀਆ ਦੇ ਪੱਤਰਕਾਰ ਨੇ ਦੱਸਿਆ ਕਿ ਮ੍ਰਿਤਕ ਪਰਿਵਾਰ ਰਾਤ ਨੂੰ ਮੋਰਟਿਨ ਲਾ ਕੇ ਸੌਂ ਗਿਆ ਸੀ। ਦੋ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬੇਹੋਸ਼ੀ ਦੀ ਹਾਲਤ ‘ਚ ਦੋਵਾਂ ਨੂੰ ਜਗ ਪ੍ਰਵੇਸ਼ ਚੰਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ ‘ਚ ਦਮ ਘੁੱਟਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਸਾਰੇ ਇੱਕੋ ਪਰਿਵਾਰ ਦੇ ਮੈਂਬਰ ਹਨ। ਰਾਤ ਸਮੇਂ ਪਰਿਵਾਰ ਨੇ ਘਰ ‘ਚ ਮਾਰਟਿਨ ਕੋਇਲ ਜਗਾਈ ਸੀ, ਜਿਸ ਤੋਂ ਬਾਅਦ ਮਾਰਟਿਨ ਕੋਇਲ ਗੱਦੇ ‘ਤੇ ਡਿੱਗ ਗਈ, ਜਿਸ ਤੋਂ ਬਾਅਦ ਗੱਦੇ ਨੂੰ ਅੱਗ ਲੱਗ ਗਈ ਅਤੇ ਕਮਰੇ ‘ਚ ਧੂੰਆਂ ਭਰ ਗਿਆ, ਜਿਸ ਕਾਰਨ ਦਮ ਘੁੱਟਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ 2 ਲੋਕ ਝੁਲਸ ਗਏ ਹਨ।

ਕਿਹਾ ਜਾ ਰਿਹਾ ਹੈ ਕਿ ਘਰ ਦੀ ਪਹਿਲੀ ਮੰਜ਼ਿਲ ‘ਤੇ ਇਕ ਕਮਰੇ ‘ਚ ਪਰਿਵਾਰ ਦੇ ਸਾਰੇ ਮੈਂਬਰ ਸੁੱਤੇ ਹੋਏ ਸਨ। ਦਮ ਘੁੱਟਣ ਨਾਲ ਮਰਨ ਵਾਲਿਆਂ ‘ਚ 4 ਪੁਰਸ਼, 1 ਔਰਤ ਅਤੇ 1.5 ਸਾਲ ਦਾ ਬੱਚਾ ਸ਼ਾਮਲ ਹੈ। ਇਸ ਹਾਦਸੇ ਵਿੱਚ ਝੁਲਸੇ 2 ਲੋਕਾਂ ਦਾ ਇਲਾਜ ਚੱਲ ਰਿਹਾ ਹੈ।