Business Khas

Latest news
भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 

ਦੁੱਧ ਉਤਪਾਦਨ ਕੰਪਨੀ ਨੇ ਆਮ ਲੋਕਾਂ ਨੂੰ ਮਹਿੰਗਾਈ ਦਾ ਦਿੱਤਾ ਵੱਡਾ ਝਟਕਾ, ਦੁੱਧ ਹੋਇਆ ਮਹਿੰਗਾ

ਦੁੱਧ ਉਤਪਾਦਨ ਕੰਪਨੀ ਨੇ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਦਿੱਤਾ ਹੈ। ਅਮੂਲ ਨੇ ਗੁਜਰਾਤ ‘ਚ ਆਪਣੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਸ਼ਨਿੱਚਰਵਾਰ ਨੂੰ ਰਾਜ ਭਰ ਵਿੱਚ ਅਮੂਲ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦਸੰਬਰ 2022 ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਰਾਜ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਇਹ ਪਹਿਲਾ ਇਜ਼ਾਫਾ ਹੈ। ਹਾਲਾਂਕਿ ਅਮੂਲ ਨੇ ਅਜੇ ਤੱਕ ਦੇਸ਼ ਭਰ ‘ਚ ਦੁੱਧ ਦੀਆਂ ਕੀਮਤਾਂ ‘ਚ ਵਾਧੇ ਦਾ ਐਲਾਨ ਨਹੀਂ ਕੀਤਾ ਹੈ।

ਸ਼ਨਿੱਚਰਵਾਰ ਨੂੰ ਹੋਏ ਵਾਧੇ ਤੋਂ ਬਾਅਦ ਗੁਜਰਾਤ ਵਿੱਚ ਅਮੂਲ ਦੇ ਦੁੱਧ (ਮੱਝ) ਦੀ ਕੀਮਤ ਹੁਣ 68 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅਮੂਲ ਗੋਲਡ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ‘ਤੇ ਪੁੱਜ ਗਈ ਹੈ। ਅਮੂਲ ਸ਼ਕਤੀ ਦੀ ਕੀਮਤ 58 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅਮੂਲ ਦੇ ਤਾਜ਼ੇ ਦੁੱਧ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ, ਜੋ 52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਿਛਲੇ ਛੇ ਮਹੀਨਿਆਂ ਵਿੱਚ ਜੀਸੀਐਮਐਮਐਫ ਨੇ ਪੂਰੇ ਭਾਰਤ ਵਿੱਚ ਅਮੂਲ ਦੁੱਧ ਦੇ ਵੱਖ-ਵੱਖ ਬ੍ਰਾਂਡਾਂ ਦੀਆਂ ਕੀਮਤਾਂ ਵਿੱਚ ਦੋ ਵਾਰ ਵਾਧਾ ਕੀਤਾ ਹੈ ਪਰ ਗੁਜਰਾਤ ਵਿੱਚ ਇਹ ਦਰ ਵਧਾਈ ਨਹੀਂ ਗਈ ਸੀ। ਅਮੂਲ ਨੇ ਰਾਜ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਤੂਬਰ 2022 ਵਿੱਚ 2 ਰੁਪਏ ਪ੍ਰਤੀ ਲੀਟਰ ਤੇ ਫਿਰ ਫਰਵਰੀ 2023 ਵਿੱਚ ਗੁਜਰਾਤ ਨੂੰ ਛੱਡ ਕੇ ਸਾਰੇ ਬਾਜ਼ਾਰਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।