Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਦੁੱਧ ਦੀ ਮਹਿੰਗਾਈ ਦਰ ਵਿੱਚ ਲਗਾਤਾਰ ਵਾਧਾ

ਪਿਛਲੇ ਕਈ ਮਹੀਨਿਆਂ ਤੋਂ ਦੁੱਧ ਦੀ ਮਹਿੰਗਾਈ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮਹਿੰਗਾਈ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਦਰਅਸਲ ਜਨਵਰੀ 2022 ‘ਚ ਦੁੱਧ ਦੀ ਮਹਿੰਗਾਈ ਦਰ 4.09 ਫੀਸਦੀ ਸੀ, ਜੋ ਹੁਣ 9.65 ਫੀਸਦੀ ‘ਤੇ ਹੈ। ਭਾਵੇਂ ਕਿ ਅਨਾਜ ਦੀ ਮਹਿੰਗਾਈ ਨੂੰ ਲੈ ਕੇ ਚਿੰਤਾਵਾਂ ਘੱਟ ਰਹੀਆਂ ਹਨ ਉੱਥੇ ਹੀ ਇਹ ਦੁੱਧ ਹੈ ਜੋ ਕਿ ਚਿੰਤਾ ਦਾ ਕਾਰਨ ਬਣਦਾ ਜਾ ਰਿਹਾ ਹੈ। ਇਸ ਹਫ਼ਤੇ ਪ੍ਰਚੂਨ ਮਹਿੰਗਾਈ ਅਤੇ ਥੋਕ ਮਹਿੰਗਾਈ ਦੇ ਅੰਕੜੇ ਆਏ ਹਨ।

ਇਸ ਅਨੁਸਾਰ ਮਹਿੰਗਾਈ ਦਰ ਹੇਠਾਂ ਆਈ ਹੈ। ਇਸ ਲਈ ਖੁਰਾਕੀ ਮਹਿੰਗਾਈ ਦਰ ਵੀ ਹੇਠਾਂ ਆਈ ਹੈ ਪਰ ਸਭ ਤੋਂ ਵੱਧ ਚਿੰਤਾਜਨਕ ਗੱਲ ਦੁੱਧ ਦੀ ਮਹਿੰਗਾਈ ਹੈ ਜੋ ਹਰ ਮਹੀਨੇ ਵੱਧ ਰਹੀ ਹੈ। ਪਿਛਲੇ ਇੱਕ ਸਾਲ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 20 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਪ੍ਰਚੂਨ-ਥੋਕ ਮਹਿੰਗਾਈ ਦਰ ਦੇ ਅੰਕੜੇ ਵੀ ਇਸੇ ਗੱਲ ਵੱਲ ਇਸ਼ਾਰਾ ਕਰ ਰਹੇ ਹਨ।ਫਰਵਰੀ 2023 ਦੇ ਪ੍ਰਚੂਨ ਮਹਿੰਗਾਈ ਦੇ ਅੰਕੜਿਆਂ ਮੁਤਾਬਕ ਦੁੱਧ ਅਤੇ ਇਸ ਨਾਲ ਸੰਬੰਧਿਤ ਉਤਪਾਦਾਂ ਦੀ ਮਹਿੰਗਾਈ ਦਰ 10 ਫੀਸਦੀ ਤੋਂ 9.65 ਫੀਸਦੀ ਤੱਕ ਪਹੁੰਚ ਗਈ ਹੈ, ਜੋ ਜਨਵਰੀ 2023 ਵਿੱਚ 8.79 ਫੀਸਦੀ ਸੀ। ਦੂਜੇ ਪਾਸੇ, ਜਨਵਰੀ 2022 ਵਿਚ ਯਾਨੀ 14 ਮਹੀਨੇ ਪਹਿਲਾਂ, ਦੁੱਧ ਅਤੇ ਇਸ ਨਾਲ ਸਬੰਧਤ ਉਤਪਾਦਾਂ ਦੀ ਪ੍ਰਚੂਨ ਮਹਿੰਗਾਈ ਦਰ 4.09 ਪ੍ਰਤੀਸ਼ਤ ਸੀ।