Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए

ਦੋ ਸਕੇ ਭਰਾ ਨਦੀ ਵਿਚ ਡੁੱਬੇ, ਘੁੰਮਣ ਆਇਆ ਸੀ ਪਰਿਵਾਰ

ਹਰਿਆਣਾ ਦੇ ਕਰਨਾਲ ਦੇ ਪਿੰਡ ਮੰਗਲੌਰਾ ਨੇੜੇ ਯਮੁਨਾ ਨਦੀ ‘ਚ 2 ਬੱਚੇ ਡੁੱਬ ਗਏ। ਦੋਵੇਂ ਸਕੇ ਭਰਾ ਸਨ। ਕਰਨਾਲ ਦੇ ਤਰਾਵੜੀ ਦਾ ਰਹਿਣ ਵਾਲਾ ਪਰਿਵਾਰ ਇਥੇ ਕਾਰ ਵਿਚ ਘੁੰਮਣ ਆਇਆ ਸੀ। ਇਸ ਦੌਰਾਨ ਮੰਗਲੌਰਾ ਪੁਲ ਦੇ ਥੱਲੇ ਯਮੁਨਾ ਨਦੀ ਨੇੜੇ ਚਲਾ ਗਿਆ।ਮਾਤਾ-ਪਿਤਾ ਅਤੇ ਬੱਚਾ ਖੜੇ ਹੋ ਕੇ ਨਦੀ ਵੱਲ ਦੇਖ ਰਹੇ ਸਨ। ਇਸ ਦੌਰਾਨ ਦੋਵੇਂ ਲੜਕੇ ਨਦੀ ‘ਚ ਨਹਾਉਣ ਚਲੇ ਗਏ। ਨਦੀ ਦੀ ਡੂੰਘਾਈ ਬਹੁਤ ਜ਼ਿਆਦਾ ਸੀ ਅਤੇ ਦੇਖਦੇ ਹੀ ਦੇਖਦੇ ਉਹ ਯਮੁਨਾ ਵਿੱਚ ਡੁੱਬ ਗਏ। ਪਿਤਾ ਨੇ ਨਦੀ ‘ਚ ਜਾ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕੁਝ ਨਹੀਂ ਕਰ ਸਕਿਆ। ਮਾਂ-ਬਾਪ ਅਤੇ ਭੈਣ ਦੀਆਂ ਅੱਖਾਂ ਸਾਹਮਣੇ ਯਮੁਨਾ ਨਦੀ ਨੇ ਦੋਹਾਂ ਭਰਾਵਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।

ਵੱਡਾ ਭਰਾ ਸਾਗਰ ਦਾ ਦਾਖਲ ਆਈਆਈਟੀ ਮਦਰਾਸ ਵਿੱਚ ਹੋਇਆ ਸੀ। ਉਹ ਛੁੱਟੀ ‘ਤੇ ਘਰ ਆਇਆ ਸੀ। ਉਸ ਦਾ ਸੁਪਨਾ ਕੰਪਿਊਟਰ ਇੰਜੀਨੀਅਰ ਬਣਨ ਦਾ ਸੀ। ਛੋਟਾ ਭਰਾ ਸੁਸ਼ਾਂਤ 10ਵੀਂ ਜਮਾਤ ‘ਚ ਪੜ੍ਹਦਾ ਸੀ ਪਰ ਥੋੜ੍ਹੀ ਜਿਹੀ ਲਾਪਰਵਾਹੀ ਕਾਰਨ ਦੋਵੇਂ ਭਰਾ ਹਾਦਸੇ ਦਾ ਸ਼ਿਕਾਰ ਹੋ ਗਏ। ਸੂਚਨਾ ਮਿਲਦੇ ਹੀ ਆਸ-ਪਾਸ ਦੇ ਪਿੰਡਾਂ ਦੇ ਲੋਕ ਪਹੁੰਚ ਗਏ।ਇਹ ਇਲਾਕਾ ਯੂਪੀ ਪੁਲਿਸ ਦਾ ਵੀ ਪੈਂਦਾ ਸੀ, ਇਸ ਲਈ ਹਰਿਆਣਾ ਅਤੇ ਯੂਪੀ ਦੋਵਾਂ ਰਾਜਾਂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਪਰ ਦੋਵਾਂ ਬਾਰੇ ਕੁਝ ਪਤਾ ਨਹੀਂ ਲੱਗਾ। ਹੁਣ ਇਕ ਵਾਰ ਫਿਰ ਐਤਵਾਰ ਨੂੰ ਦੋਵਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।