Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਦੰਦਾਂ ਤੇ ਮੂੰਹ ਦੀਆਂ ਬੀਮਾਰੀਆਂ ਤੋਂ ਬਚਣ ਲਈ ਸਾਲ ‘ਚ ਘੱਟੋ-ਘੱਟ ਦੋ ਵਾਰ ਮਾਹਿਰ ਡਾਕਟਰ ਤੋਂ ਜਾਂਚ ਜ਼ਰੂਰੀ : ਡਾ. ਰਾਜੀਵ ਸ਼ਰਮਾ

ਜਲੰਧਰ, ਸਿਹਤ ਵਿਭਾਗ ਜਲੰਧਰ ਵੱਲੋਂ ਮੈਡੀਕਲ ਸੁਪਰਡੈਂਟ ‘ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸ਼ਰਮਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਜਲੰਧਰ ਵਿਖੇ “ਆਪਣੇ ਮੂੰਹ ‘ਤੇ ਮਾਣ ਕਰੋ” ਥੀਮ ਦੇ ਤਹਿਤ “ਵਿਸ਼ਵ ਓਰਲ ਹੈਲਥ ਦਿਵਸ” ਮਨਾਇਆ ਗਿਆ। ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ ਦੀ ਦੇਖਰੇਖ ਵਿੱਚ ਆਯੋਜਿਤ ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਦੰਦਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ  ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਕੁਮਾਰ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ, ਸਹਾਇਕ ਸਿਹਤ ਅਫਸਰ ਡਾ. ਸਤਜੀਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ। ਡਾ. ਰਾਜੀਵ ਸ਼ਰਮਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਲੋਕਾਂ ਨੂੰ ਮੂੰਹ ਤੇ ਦੰਦਾਂ ਦੀਆਂ ਬੀਮਾਰੀਆਂ ਤੋਂ ਬਚਣ ਲਈ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ ਅਤੇ ਸਾਲ ‘ਚ ਘੱਟ ਤੋਂ ਘੱਟ ਦੋ ਵਾਰ ਦੰਦਾਂ ਦੇ ਮਾਹਿਰ ਡਾਕਟਰ ਤੋਂ ਦੰਦਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਰਹਿਣ ਲਈ ਮੂੰਹ ਦੀ ਸਫਾਈ ਰੱਖਣਾ ਬਹੁਤ ਜਰੂਰੀ ਹੈ, ਮੂੰਹ ਦੀਆਂ ਕਈ ਬਮਿਾਰੀਆਂ ਹਨ ਜੋ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਹੋ ਸਕਦੀਆਂ ਹਨ। ਇਸ ਲਈ ਸਮੇਂ-ਸਮੇਂ ਤੇ ਆਪਣੇ ਮੂੰਹ ਦੀ ਜਾਂਚ ਕਰਵਾਉਂਦੇ ਰਹਣਿਾ ਚਾਹੀਦਾ ਹੈ। ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ ਵਲੋਂ ਦੰਦਾਂ ਦੀ ਸਿਹਤ ਸੰਭਾਲ ਪ੍ਰਤੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦੰਦਾਂ ਦਾ ਸੜਨਾ, ਮਸੂੜਆਿਂ ਦੇ ਰੋਗ, ਖੋੜ ਅਤੇ ਸਾਹ ਦੀ ਬਦਬੂ ਸਾਡੀ ਸਿਹਤ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ ਅਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਸਾਡੇ ਸਰੀਰ ਨੂੰ ਵੱਡਾ ਖ਼ਤਰਾ ਹੋ ਸਕਦਾ ਹੈ। ਹਰ ਰੋਜ ਸਵੇਰੇ ਅਤੇ ਰਾਤ ਨੂੰ ਸੋਣ ਤੋਂ ਪਹਿਲਾਂ ਦੰਦਾਂ ਦੀ ਸਫਾਈ ਜਰੂਰ ਕਰਨੀ ਚਾਹੀਦੀ ਹੈ ਅਤੇ ਦੰਦ ਸਾਫ ਕਰਨ ਦੇ ਲਈ ਹਮੇਸ਼ਾ ਵਧੀਆ ਕਵਾਲਿਟੀ ਦਾ ਨਰਮ ਬਰੱਸ਼ ਵਰਤਣਾ ਚਾਹੀਦਾ ਹੈ ਅਤੇ ਦੰਦਾਂ ਦੇ ਨਾਲ-ਨਾਲ ਜੀਭ ਦੀ ਸਫਾਈ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੰਦਾਂ ਵਿੱਚ ਭੋਜਨ ਫਸਣ ਨਾਲ ਜਿਆਦਾਤਰ ਮਸੂੜਿਆਂ ਦੀਆਂ ਬਿਮਾਰੀਆਂ ਹੋਣ ਦਾ ਕਾਰਨ ਬਣਦਾ ਹੈ ਇਸ ਲਈ ਚਿਪਚਿਪੀਆਂ ਅਤੇ ਮਿੱਠੀਆਂ ਚੀਜਾਂ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਦੰਦਾਂ ਦੀ ਜਾਂਚ ਲਈ ਆਏ ਹੋਏ ਮਰੀਜਾਂ ਨੂੰ ਮੁਫ਼ਤ ਟੂਥ ਪੇਸਟ ਵੀ ਵੰਡੇ ਗਏ।