Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਨਵਾਂਸ਼ਹਿਰ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ

ਨਵਾਂਸ਼ਹਿਰ ‘ਚ ਟਰੱਕ, ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਨਵਾਂਸ਼ਹਿਰ ਤੋਂ ਬਲਾਚੌਰ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਨਵਾਂ ਮਜਾਰਾ ਵਿਖੇ ਵਾਪਰਿਆ ਹੈ।

ਇਸ ਹਾਦਸੇ ਵਿੱਚ ਜ਼ਖ਼ਮੀ ਇੱਕ ਔਰਤ ਆਈ.ਵੀ.ਵਾਈ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਜਾਡਲਾ ਚੌਂਕੀ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ‘ਚ ਰਖਵਾਇਆ ਗਿਆ।ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਨਵਾਂ ਮਜਾਰਾ ਦੇ ਨੈਸ਼ਨਲ ਹਾਈਵੇ ‘ਤੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਇੱਕ ਕਾਰ ‘ਚ 3 ਵਿਅਕਤੀ ਸਵਾਰ ਸਨ ਜਿਸ ‘ਚ 1 ਵਿਅਕਤੀ ਅਤੇ 2 ਔਰਤਾਂ ਮੌਜੂਦ ਸਨ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਇੱਕ ਹੀ ਬਾਈਕ ‘ਤੇ 2 ਲੋਕ ਸਵਾਰ ਸਨ ਜਿਸ ‘ਚ 1 ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਭੇਜਿਆ ਗਿਆ।

ਹਸਪਤਾਲ ਪਹੁੰਚਣ ‘ਤੇ ਇੱਕ ਔਰਤ ਅਤੇ ਕਾਰ ਚਾਲਕ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਇਕ ਹੋਰ ਵਿਅਕਤੀ ਦੀ ਹਸਪਤਾਲ ‘ਚ ਮੌਤ ਹੋ ਗਈ। ਇਸ ਸੜਕ ਹਾਦਸੇ ‘ਚ ਕੁੱਲ 4 ਲੋਕਾਂ ਦੀ ਮੌਤ ਹੋ ਗਈ ਹੈ, ਇਕ ਗੰਭੀਰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਹਾਦਸੇ ਦਾ ਕਾਰਨ ਇਹ ਸੀ ਕਿ ਮੋਟਰ ਸਾਈਕਲ ਗਲਤ ਸਾਈਡ ਤੋਂ ਆ ਰਿਹਾ ਸੀ ਜਦੋਂ ਕਿ ਇੱਕ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਸੀ।