Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਨੋਟਬੰਦੀ ‘ਤੇ ਕੇਂਦਰ ਸਰਕਾਰ ਦਾ ਫੈਸਲਾ ਬਿਲਕੁੱਲ ਸਹੀ

ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਨੋਟਬੰਦੀ ‘ਤੇ ਵੱਡਾ ਫੈਸਲਾ ਸੁਣਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੇ 2016 ‘ਚ 500 ਅਤੇ 1000 ਰੁਪਏ ਦੇ ਨੋਟ ਬੰਦ ਕਰਨ ਦੇ ਫੈਸਲੇ ਨੂੰ ਸਹੀ ਦੱਸਿਆ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮੋਦੀ ਸਰਕਾਰ ਦੇ ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ। ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਆਰਥਿਕ ਫੈਸਲਿਆਂ ਨੂੰ ਬਦਲਿਆ ਨਹੀਂ ਜਾ ਸਕਦਾ। ਇਸ ਤੋਂ ਪਹਿਲਾਂ, ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਪੰਜ ਦਿਨਾਂ ਦੀ ਬਹਿਸ ਤੋਂ ਬਾਅਦ 7 ਦਸੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 

ਹੁਣ ਅੱਜ ਸੁਪਰੀਮ ਕੋਰਟ ਨੇ 1,000 ਅਤੇ 500 ਰੁਪਏ ਦੇ ਕਰੰਸੀ ਨੋਟਾਂ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਨਵੰਬਰ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ, ਨੋਟਬੰਦੀ ਨੂੰ ਸੰਵਿਧਾਨਕ ਕਰਾਰ, ਇਸਦਾ ਮਤਲਬ ਇਹ ਫੈਸਲਾ ਬਿਲਕੁਲ ਸਹੀ ਹੈ।ਸਰਕਾਰ ਦੇ ਇਸ ਕਦਮ ਨੇ ਰਾਤੋ ਰਾਤ 10 ਲੱਖ ਕਰੋੜ ਰੁਪਏ ਸਰਕੂਲੇਸ਼ਨ ਤੋਂ ਵਾਪਸ ਲੈ ਲਏ ਸਨ। ਜਸਟਿਸ ਐੱਸ. ਏ. ਨਜ਼ੀਰ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਕੇਂਦਰ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੀਆਂ 58 ਪਟੀਸ਼ਨਾਂ ਨੂੰ ਵੀ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਫੈਸਲੇ ਨੂੰ ਬਦਲਿਆ ਨਹੀਂ ਜਾ ਸਕਦਾ।