Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪਰਗਟ ਸਿੰਘ ਭੂ-ਮਾਫੀਏ ਦਾ ਆਕਾ ਹੈ-ਮਲਵਿੰਦਰ ਸਿੰਘ ਲੱਕੀ

ਜਲੰਧਰ,(ਸੰਜੇ ਸ਼ਰਮਾ)-ਮਲਵਿੰਦਰ ਸਿੰਘ ਲੱਕੀ ਨੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਓ ਐਸ ਡੀ ਨਵਰਾਜ ਸਿੰਘ ਬਰਾੜ ਨਾਲ ਮੁਲਾਕਾਤ ਕੀਤੀ ਅਤੇ ਜਲੰਧਰ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਚਾਨਣਾ ਪਾਇਆ ਮਲਵਿੰਦਰ ਸਿੰਘ ਲੱਕੀ ਨੇ ਹਲਕਾ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਵੱਲੋਂ ਅਮੀਰ ਚਹੇਤਿਆਂ ਨੂੰ ਕਰਾਏ ਗਏ ਨਹਿਰੀ ਜ਼ਮੀਨਾਂ ਤੇ ਕਬਜ਼ਿਆਂ ਬਾਰੇ ਜਾਣਕਾਰੀ਼ ਦਿੱਤੀ ਇਹ ਮਾਮਲਾ ਕਾਂਗਰਸ ਸਰਕਾਰ ਵੇਲੇ ਵੀ ਉਠਾਇਆ ਗਿਆ ਸੀ ਲੇਕਿਨ ਕਾਂਗਰਸ ਸਰਕਾਰ ਦੀ ਮਿਲੀਭੁਗਤ ਨਾਲ ਇਸ ਨੂੰ ਦਬਾ ਦਿੱਤਾ ਗਿਆ ਹਲਕਾ ਕੈਂਟ ਵਿਚ ਪਰਗਟ ਸਿੰਘ ਵੱਲੋਂ ਬਿਲਡਰਾਂ ਅਤੇ ਕਲੋਨਾਈਜ਼ਰਾਂ ਦੀ ਕੀਤੀ ਕਰੋੜਾਂ ਰੁਪਏ ਦੀ ਨਾਦਰਸ਼ਾਹੀ ਲੁੱਟ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਵਿਚੋਲੇ ਨਗਰ ਨਿਗਮ ਅਤੇ ਪੁੱਡਾ ਦੀ ਅਫਸਰਸ਼ਾਹੀ ਅਤੇ ਮਾਡਲ ਟਾਊਨ ਦੇ ਕੌਂਸਲਰ ਨੇ ਅਹਿਮ ਭੂਮਿਕਾ ਨਿਭਾਈ ਗਈ ਪਰਗਟ ਸਿੰਘ ਤੇ ਪਹਿਲਾਂ ਹੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵਿਜੀਲੈਂਸ ਕੋਲ ਵਿਚਾਰ-ਅਧੀਨ ਹੈ ਜਾਣਕਾਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਰਗਟ ਸਿੰਘ ਵੱਲੋਂ ਲੋਕਾਂ ਦੀਆਂ ਮਹਿੰਗੀਆਂ ਜਮੀਨਾਂ ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਅਤੇ ਕਾਂਗਰਸ ਸਰਕਾਰ ਵੇਲੇ ਪੁਲੀਸ ਦੀ ਮਿਲੀ ਭੁਗਤ ਨਾਲ ਜ਼ਮੀਨ ਮਾਲਕਾਂ ਤੇ ਨਜਾਇਜ਼ ਪਰਚੇ ਦਰਜ ਕਰਵਾਏ ਗਏ ਤਾਂ ਜੋ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ ਵਿਧਾਇਕ ਦੇ ਜਲੰਧਰ ਵਿਚ ਭੂ-ਮਾਫੀਏ ਨਾਲ ਗੂੜ੍ਹੇ ਸਬੰਧ ਰਹੇ ਅਤੇ ਆਪਣੇ ਚਹੇਤਿਆਂ ਦੇ ਨਾਅ ਤੇ 66 ਫੁੱਟ ਰੋਡ ਨੇੜੇ ਕਰੋੜਾਂ ਦੀ ਬੇਨਾਮੀ ਜਾਇਦਾਦ ਬਣਾਈ ਗਈ ਅਤੇ 66 ਫੁੱਟ ਰੋਡ ਨੂੰ ਡਿਵੈਲਪ ਕਰਨ ਲਈ ਕਾਂਗਰਸ ਸਰਕਾਰ ਉਤੇ ਦਬਾਅ ਬਣਾਇਆ ਤਾਂ ਜੌ ਜਮੀਨਾ ਦੀਆ ਕੀਮਤਾ ਵੱਧ ਸਕਣ ਨਵਰਾਜ ਸਿੰਘ ਬਰਾੜ ਨੇ ਵਿਸ਼ਵਾਸ਼ ਦੁਆਇਆ ਕਿ ਜਲਦ ਹੀ ਸਾਰਾ ਮਾਮਲਾ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ