Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪਾਦਰੀ ਨੇ ਸ਼ਰਧਾਲੂ ਲੜਕੀ ਨਾਲ ਕੀਤਾ ਬਲਾਤਕਾਰ ! ਗ਼ੈਰ ਮਾਹਿਰ ਨਰਸ ਨੇ ਕੀਤਾ ਗਰਭਪਾਤ

ਪੰਜਾਬ ਵਿੱਚ ਜਬਰ- ਜਨਾਹ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਇਸ ਵਿਚਾਲੇ ਬੇਹੱਦ ਹੀ ਹੈਰਾਨ ਕਰ ਦੇਣ ਵਾਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪਾਦਰੀ ਨੇ ਸ਼ਰਧਾਲੂ ਲੜਕੀ ਨਾਲ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਸ਼ਰਧਾਲੂ ਲੜਕੀ ਗਰਭਵਤੀ ਹੋ ਗਈ ਅਤੇ ਉਸ ਤੋਂ ਬਾਅਦ ਉਸ ਪਾਦਰੀ ਨੇ ਇੱਕ ਗੈਰ ਤਜ਼ਰਬੇਦਾਰ ਨਰਸ ਤੋਂ ਉਸ ਲੜਕੀ ਦਾ ‌ਗਰਭਪਾਤ ਕਰਵਾ ਦਿੱਤਾ ਜਿਸ ਕਰਕੇ ਲੜਕੀ ਦੇ ਇੰਫੈਕਸ਼ਨ ਹੋਣ ਨਾਲ ਮੌਤ ਹੋ ਗਈ।

ਮਿਲੀ ਜਾਣਕਾਰੀ ਦੇ ਮੁਤਾਬਿਕ ਗੁਰਦਾਸਪੁਰ ਦੇ ਇੱਕ ਪਾਦਰੀ ਜਿਸ ਨੇ ਆਪਣੇ ਘਰ ਵਿੱਚ ਹੀ ਚਰਚ ਖੋਲੀ ਹੋਈ ਸੀ। ਉਹ ਹਰ ਰੋਜ਼ ਇੱਕ ਸ਼ਰਧਾਲੂ ਲੜਕੀ ਨਾਲ ਬਲਾਤਕਾਰ ਕਰਦਾ ਸੀ ਜਦੋਂ ਲੜਕੀ ਗਰਭਵਤੀ ਹੋ ਗਈ ਤਾਂ ਉਸ ਪਾਦਰੀ ਨੇ ਇੱਕ ਗੈਰ ਮਾਹਿਰ ਨਰਸ ਤੋਂ ਉਸ ਲੜਕੀ ਦਾ ‌ਗਰਭਪਾਤ ਕਰਵਾ ਦਿੱਤਾ ਪਰ ਗਰਭਪਾਤ ਦੌਰਾਨ ਹੋਈ ਇੰਫੈਕਸ਼ਨ ਕਾਰਨ ਲੜਕੀ ਦੀ ਮੌਤ ਹੋ ਗਈ। ਲੜਕੀ ਦੇ ਪਿਤਾ ਦੀ ਸ਼ਕਾਇਤ ਤੇ ਪੁਲਿਸ ਉਪ ਕਪਤਾਨ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਬਲਾਤਕਾਰ ਕਰਨ ਵਾਲੇ ਪਾਦਰੀ ਅਤੇ ਗਰਭਪਾਤ ਕਰਨ ਵਾਲੀ ਔਰਤ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਮਾਤਾ ਪਿਤਾ ਨੇ ਦੱਸਿਆ ਸੀ ਕਿ ਉਹਨਾਂ ਦੀ ਲੜਕੀ ਜਿਸਦੀ ਉਮਰ ਕਰੀਬ 21 ਸਾਲ ਸੀ ਅਤੇ ਜੋ ਕਿ ਅਨਮੈਰਿਡ ਸੀ। ਪਾਦਰੀ ਦੇ ਘਰ ਚਰਚ ਹੋਣ ਕਰਕੇ ਸਾਰੇ ਪਰਿਵਾਰ ਦਾ ਉਸਦੇ ਘਰ ਆਉਣਾ ਜਾਣਾ ਸੀ। ਪਾਦਰੀ ਨੇ ਲੜਕੀ ਦੀ ਮਰਜੀ ਤੋਂ ਬਿਨਾਂ ਉਸ ਨਾਲ ਸਰੀਰਿਕ ਸਬੰਧ ਬਣਾਏ ਜਿਸ ਕਰਕੇ ਲੜਕੀ ਗਰਭਵਤੀ ਹੋ ਗਈ ਸੀ।