Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਪੰਜਾਬ ‘ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਹੈ। ਬੀਤੇ ਦਿਨੀ ਵੀ ਪੰਜਾਬ ਵਿੱਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਐਤਵਾਰ ਨੂੰ ਕਈ ਸ਼ਹਿਰਾਂ ‘ਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ ਤਿੰਨ ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤੱਕ 30-35 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸ਼ਨੀਵਾਰ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.6 ਡਿਗਰੀ ਵੱਧ ਸੀ। ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਆਈ ਤਬਦੀਲੀ ਅਨੁਸਾਰ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 35.9 ਡਿਗਰੀ ਸੈਲਸੀਅਸ ਅਤੇ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਵਿੱਚ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ ਜਦਕਿ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।ਜਦਕਿ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ, ਲੁਧਿਆਣਾ ਦਾ 33.2 ਡਿਗਰੀ, ਪਟਿਆਲਾ ਦਾ 35.2 ਡਿਗਰੀ, ਬਰਨਾਲਾ ਦਾ 35 ਡਿਗਰੀ, ਪਠਾਨਕੋਟ ਦਾ 34.1, ਮੁਕਤਸਰ ਦਾ 34.3 ਅਤੇ ਫਿਰੋਜ਼ਪੁਰ ਦਾ 34 ਡਿਗਰੀ ਰਿਹਾ। ਦਿਨਾਂ ਦੇ ਨਾਲ-ਨਾਲ ਰਾਤਾਂ ਵੀ ਪਹਿਲਾਂ ਨਾਲੋਂ ਗਰਮ ਹੋ ਗਈਆਂ ਹਨ।