Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ‘ਚ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ

ਪਹਾੜੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ, ਜਿਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਨਜ਼ਰ ਆ ਰਿਹਾ ਹੈ। ਬੀਤੀ ਰਾਤ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਬਰਸਾਤ ਦਾ ਦੌਰ ਜਾਰੀ ਰਹੇਗਾ, ਜਿਸ ਕਾਰਨ ਸੂਬੇ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੀਂਹ ਤੋਂ ਬਾਅਦ ਲੋਕਾਂ ਨੂੰ ਨਮੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੰਗਰੂਰ, ਧੂਰੀ, ਮਲੇਰਕੋਟਲਾ, ਨਾਭਾ, ਵਿੱਚ ਦਰਮਿਆਨੀ ਮੀਂਹ, ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਮਲੇਰਕੋਟਲਾ, ਸਮਾਣਾ, ਪਵਟਆਲਾ, ਨਾਭਾ, ਰਾਜਪੁਰਾ, ਡੇਰਾਬਿੱਸੀ, ਫਵਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਚਮਕੌਰ ਸਾਹਿਬ, ਵਿਚ ਹਲਕਾ ਮੀਂਹ ਦੀ ਸੰਭਾਵਨਾ ਹੈ।

ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਸਵੇਰੇ ਮੀਂਹ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 1.6, ਪਠਾਨਕੋਟ ਵਿੱਚ 18.2 ਅਤੇ ਗੁਰਦਾਸਪੁਰ ਵਿੱਚ 24.2 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ ਹੁਸ਼ਿਆਰਪੁਰ ਵਿੱਚ 3 ਐਮ.ਐਮ., ਐਸ.ਬੀ.ਐਸ.ਨਗਰ ਵਿੱਚ 1.5 ਮਿਲੀਮੀਟਰ ਮੀਂਹ ਪਿਆ ਹੈ।