Business Khas

Latest news
ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ... ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ पासपोर्ट महंगा, 1 जुलाई 2026 से बदल गए कई नियम, आपकी जेब पर सीधा असर ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत

ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ, ਘੱਗਰ ਦਰਿਆ ‘ਚ ਇਕਦਮ ਵਧਿਆ ਪਾਣੀ ਦਾ ਪੱਧਰ

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਪੰਜਾਬ ਵਿਚ ਵੀ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਘੱਗਰ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਵਧ ਗਿਆ ਹੈ।ਘੱਗਰ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਮੋਹਾਲੀ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ।ਮੋਹਾਲੀ ਦੇ ਡੀਸੀ ਨੇ ਅਧਿਕਾਰੀਆਂ ਨੂੰ ਮੁਬਾਰਕਪੁਰ ਡੇਰਾਬੱਸੀ ਖੇਤਰ ਵਿਚ ਚੌਕਸੀ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਘੱਗਰ ਦਰਿਆ ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਮਾਰ ਕਰਦਾ ਹੈ। ਇਹ ਦਰਿਆ ਪਟਿਆਲਾ ਜਿਲ੍ਹੇ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਵੱਡੀ ਤਬਾਹੀ ਮਚਾਉਂਦਾ ਹੈ।

ਇਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਹੜ੍ਹਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਹਰ ਖੇਤਰ ਵਿੱਚ ਅਲਰਟ ਕੀਤਾ ਗਿਆ ਹੈ।ਹਿਮਾਚਲ ‘ਚ ਅਗਲੇ 2 ਤੋਂ 3 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਲਰਟ ਤੋਂ ਬਾਅਦ ਘੱਗਰ ਨੇੜੇ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਉਪਮੰਡਲ ਖੇਤਰ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ਦੇ ਸੋਲਨ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹਾਂ ਅਤੇ ਸ਼ਿਮਲਾ, ਮੰਡੀ ਅਤੇ ਕੁੱਲੂ ਵਿੱਚ ਭਾਰੀ ਮੀਂਹ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਫ਼ਸਲਾਂ ਤਬਾਹ ਹੋ ਗਈਆਂ ਹਨ।
ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਅਜੇ ਵੀ ਬੰਦ ਹੈ। ਮਲਬਾ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਪਰ ਇਸ ਨੂੰ ਬਹਾਲ ਕਰਨ ਵਿੱਚ ਸਮਾਂ ਲੱਗੇਗਾ। ਮੰਡੀ ਤੋਂ ਕੁੱਲੂ ਵਾਇਆ ਕਟੌਲਾ ਜਾਣ ਵਾਲੀ ਸੜਕ ਬੰਦ ਪਈ ਹੈ, ਇਸ ਨੂੰ ਖੋਲ੍ਹਣ ਦਾ ਕੰਮ ਵੀ ਚੱਲ ਰਿਹਾ ਹੈ।

ਸੂਬੇ ਵਿੱਚ ਕਈ ਥਾਈਂ ਮਕਾਨ ਅਤੇ ਵਾਹਨ ਪਾਣੀ ਵਿਚ ਰੁੜ੍ਹ ਗਏ। ਹਿਮਾਚਲ ਦੇ ਸ਼ਿਮਲਾ ‘ਚ ਕਈ ਇਲਾਕਿਆਂ ‘ਚ ਢਿੱਗਾਂ ਡਿੱਗੀਆਂ ਹਨ। ਕਈ ਥਾਵਾਂ ‘ਤੇ ਕਾਰਾਂ ਮਲਬੇ ਹੇਠ ਦੱਬ ਗਈਆਂ। ਮੰਡੀ ‘ਚ ਇੰਨੀ ਜ਼ਿਆਦਾ ਬਾਰਸ਼ ਹੋਈ ਕਿ ਸ਼ਹਿਰ ਜਲ-ਥਲ ਹੋ ਗਿਆ ਹੈ। ਚੰਬਾ ਜ਼ਿਲ੍ਹੇ ਦੇ ਚੋਵਾੜੀ ਨੇੜੇ ਢਿੱਗਾਂ ਡਿੱਗਣ ਕਾਰਨ 40 ਵਾਹਨ ਵਿੱਚ ਸਵਾਰ 100 ਦੇ ਕਰੀਬ ਲੋਕ ਉੱਥੇ ਫਸ ਗਏ ਹਨ।