Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ

ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ

ਮੌਸਮ ਕੇਂਦਰ ਮੁਤਾਬਕ ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਉੱਤਰ ਦੇ ਪਹਾੜਾਂ ’ਤੇ ਇਕ ਦੋ ਦਿਨਾਂ ਤੋਂ ਭਾਰੀ ਬਰਫਬਾਰੀ ਦਾ ਅਸਰ ਮੈਦਾਨੀ ਹਿੱਸਿਆਂ ’ਚ ਵੀ ਦਿਖਾਉਣ ਲੱਗਾ ਹੈ। ਸਰਦ ਹਵਾ ਦਾ ਦਾਇਰਾ ਵੱਧ ਗਿਆ ਹੈ। ਇਸਦੇ ਅਸਰ ਨਾਲ ਇਕ ਹਫਤੇ ਤੱਕ ਜੰਮੂ ਕਸ਼ਮੀਰ ਤੋਂ ਲੈ ਕੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਓਡੀਸ਼ਾ ਤੱਕ ਤਾਪਮਾਨ ’ਚ ਹੋਰ ਰੋਜ਼ ਗਿਰਾਵਟ ਆਉਂਦੀ ਜਾਏਗੀ।ਬੀਤੇ ਦਿਨ ਵੀ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ 0.3 ਅਤੇ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਜਦੋਂ ਕਿ ਪੰਜਾਬ ਦੇ 7 ਸ਼ਹਿਰ ਅਜਿਹੇ ਸਨ ਜਿਨ੍ਹਾਂ ਦਾ ਤਾਪਮਾਨ 5 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਜਦੋਂਕਿ ਪਠਾਨਕੋਟ ਵਿੱਚ ਤਾਪਮਾਨ 2 ਡਿਗਰੀ ਤੱਕ ਪਹੁੰਚ ਗਿਆ।ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 2 ਤੋਂ 8 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।