Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦਾ ਮਨਪ੍ਰੀਤ ਸਿੰਘ ਹੋਇਆ ਸ਼ਹੀਦ, ਭਲਕੇ ਹੋਵੇਗਾ ਅੰਤਿਮ ਸਸਕਾਰ

ਪੰਜਾਬ ਦਾ ਮਨਪ੍ਰੀਤ ਸਿੰਘ ਹੋਇਆ ਸ਼ਹੀਦ, ਭਲਕੇ ਹੋਵੇਗਾ ਅੰਤਿਮ ਸਸਕਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਤੋਂ ਬੀਤੇ ਦਿਨੀਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇੱਕ ਮੁਕਾਬਲੇ ਦੌਰਾਨ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਣੇ ਭਾਰਤੀ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ ਹੋ ਗਏ।ਦੱਸਣਯੋਗ ਹੈ ਕਰਨਲ ਮਨਪ੍ਰੀਤ ਸਿੰਘ ਮੁਹਾਲੀ ਜ਼ਿਲ੍ਹੇ ਵਿੱਚ ਮੁੱਲਾਂਪੁਰ ਗਰੀਬਦਾਸ ਦੇ ਪਿੰਡ ਭਦੌਜੀਆ ਦਾ ਰਹਿਣ ਵਾਲਾ ਸੀ ਅਤੇ ਉਸਦੀ ਪਤਨੀ ਜਗਮੀਤ ਕੌਰ, ਜੋ ਕਿ ਮੋਰਨੀ ਵਿੱਚ ਅਧਿਆਪਕ ਹੈ, ਪੰਚਕੂਲਾ ਦੇ ਸੈਕਟਰ-26 ਵਿੱਚ ਆਪਣੇ ਮਾਪਿਆਂ ਨਾਲ ਰਹਿੰਦੀ ਹੈ। ਦੱਸ ਦਈਏ ਕਿ ਫੌਜ ਵਿੱਚ 17 ਸਾਲ ਪੂਰੇ ਕਰ ਚੁੱਕੇ ਕਰਨਲ ਮਨਪ੍ਰੀਤ ਨੂੰ ਬਹਾਦਰੀ ਫੌਜ ਮੈਡਲ ਮਿਲਿਆ ਸੀ।ਹਾਲਾਂਕਿ ਕਰਨਲ ਮਨਪ੍ਰੀਤ ਸਿੰਘ ਅਨੰਤਨਾਗ ‘ਚ ਦੇਸ਼ ਲਈ ਸੇਵਾ ਕਰਦਿਆਂ ਸ਼ਹੀਦ ਹੋ ਗਏ। ਇਸ ਦੌਰਾਨ ਉਨ੍ਹਾਂ ਦੀ ਮ੍ਰਿਤਕ ਦੇਹ ਭਲਕੇ ਚੰਡੀਗੜ੍ਹ ਪਹੁੰਚੇਗੀ ਅਤੇ ਕੱਲ ਦੁਪਹਿਰ 2 ਵਜੇ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਕੀਤਾ ਜਾਵੇਗਾ।