ਪੰਜਾਬ ਅਤੇ ਚੰਡੀਗੜ੍ਹ ‘ਚ ਸ਼ੁੱਕਰਵਾਰ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੱਛਮੀ ਗੜਬੜੀ ਦੇ ਵੀ ਸਰਗਰਮ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਰਿਹਾ ਹੈ। ਬਠਿੰਡਾ ਅਤੇ ਫਰੀਕਾਦੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਪੈਂਣ ਦੀ ਸੰਭਾਵਨਾ
- Post author:businesSsKhas
- Post published:October 4, 2024
- Post category:ਪੰਜਾਬ
You Might Also Like
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਸੱਦਾ
ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਤਰਜ ‘ਤੇ ਬਣ ਰਹੇ ਸਿਹਤ ਕੇਂਦਰਾਂ ਅਤੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦਾ ਕੀਤਾ ਗਿਆ ਰੀਵਿਊ
