Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ਲਈ ਯੈਲੋ ਅਲਰਟ

ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ 11 ਤੋਂ 14 ਮਾਰਚ ਤੱਕ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਮੌਸਮ ਵਿਭਾਗ ਨੇ 12 ਤੋਂ 14 ਮਾਰਚ ਤੱਕ ਆਸਪਾਸ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ।ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ। ਹਾਲਾਂਕਿ ਅੱਜ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਤੇ ਅਗਲੇ ਤਿੰਨ ਦਿਨ ਬਾਰਸ਼ ਦੇ ਆਸਾਰ ਰਹਿਣਗੇ।ਮੌਸਮ ਵਿਭਾਗ ਨੇ 11 ਮਾਰਚ ਨੂੰ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 13 ਮਾਰਚ ਨੂੰ 23 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸਾ, ਬਰਨਾਲਾ, ਮੁਕਤਸਰ ਤੇ ਮੋਗਾ ਵਿੱਚ ਤੇਜ਼ ਹਵਾਵਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।