Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ,ਸੰਘਣੀ ਧੁੰਦ ਤੇ ਮੀਂਹ ਦੀ ਚਿਤਾਵਨੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ,ਸੰਘਣੀ ਧੁੰਦ ਤੇ ਮੀਂਹ ਦੀ ਚਿਤਾਵਨੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 8 ਜਨਵਰੀ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਧੁੰਦ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।9 ਜਨਵਰੀ ਨੂੰ ਬੂੰਦਾਬਾਂਦੀ ਦੀ ਸੰਭਾਵਨਾ ਵੀ ਦੱਸੀ ਗਈ ਹੈ। ਦੱਸ ਦਈਏ ਕਿ ਪਹਾੜੀ ਰਾਜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਖਾਸ ਕਰਕੇ ਰਾਜਸਥਾਨ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਵਿੱਚ ਠੰਢ ਵਧਣ ਵਾਲੀ ਹੈ। ਇੱਥੇ ਅਗਲੇ ਕੁਝ ਦਿਨਾਂ ਵਿੱਚ ਗੰਭੀਰ ਸੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ।ਇਸ ਦੇ ਨਾਲ ਹੀ ਦਿੱਲੀ ਐਨਸੀਆਰ ਵਿੱਚ ਵੀ ਸੀਤ ਲਹਿਰ ਤੇਜ਼ ਹੋਣ ਜਾ ਰਹੀ ਹੈ ਕਿਉਂਕਿ ਅਗਲੇ ਕੁਝ ਦਿਨਾਂ ਵਿੱਚ ਇੱਥੇ ਭਾਰੀ ਮੀਂਹ ਸ਼ੁਰੂ ਹੋਣ ਵਾਲਾ ਹੈ। ਮੀਂਹ ਕਾਰਨ ਇੱਥੋਂ ਦਾ ਮੌਸਮ ਹੋਰ ਵੀ ਠੰਢਾ ਹੋ ਜਾਵੇਗਾ। ਮੀਂਹ ਦੇ ਨਾਲ-ਨਾਲ ਤੇਜ਼ ਠੰਡੀਆਂ ਪੱਛਮੀ ਹਵਾਵਾਂ ਵੀ ਕੜਾਕੇ ਦੀ ਠੰਡ ਪੈਦਾ ਕਰਨ ਜਾ ਰਹੀਆਂ ਹਨ।