Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਦੇ ਰਾਜਪਾਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਸੱਤ ਟਰੱਕਾਂ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਗਿਆ ਰਵਾਨਾ

 

ਜਲੰਧਰ,  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਜਲੰਧਰ ਦੇ ਬਾਬਾ ਮੋਹਨ ਦਾਸ ਆਸ਼ਰਮ ਤੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ 7 ਟਰੱਕਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਧਾਰਮਿਕ ਆਗੂ ਗੁਰੂ ਮਾਂ ਸੋਮਾ ਦੇਵੀ ਜੀ ਵੀ ਮੌਜੂਦ ਸਨ।

ਇਸ ਮੌਕੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਪਰ ਪੰਜਾਬੀਆਂ ਦੀ ਔਖੀ ਘੜੀ ਵਿੱਚ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਦ੍ਰਿੜ ਭਾਵਨਾ ਨੇ ਹਮੇਸ਼ਾਂ ਦੀ ਤਰ੍ਹਾਂ ਮਾਨਵਤਾ ਦੀ ਸੇਵਾ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕੁਦਰਤੀ ਆਫ਼ਤਾ ਦੌਰਾਨ ਇਕਜੁੱਟਤਾ ਅਤੇ ਸੇਵਾ ਦੀ ਜੋ ਮਿਸਾਲ ਪੰਜਾਬ ਵਿੱਚ ਦੇਖਣ ਨੂੰ ਮਿਲੀ ਹੈ, ਉਸ ਦਾ ਦੇਸ਼ ਵਿੱਚ ਕਿਤੇ ਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣ ਲਈ ਮਾਨਵਤਾ ਦਾ ਸਮੁੰਦਰ ਇਕਜੁੱਟ ਹੋ ਕੇ ਖੜ੍ਹ ਗਿਆ।

ਇਸ ਮੌਕੇ ਰਾਜਪਾਲ ਵਲੋਂ ਬਾਬਾ ਮੋਹਨ ਦਾਸ ਟਰੱਸਟ ਵਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਵਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਦੇ 7 ਟਰੱਕ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਤੋਂ ਇਲਾਵਾ ਟਰੱਸਟ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਮੋਹਰੀ ਹੋ ਕੇ ਅੱਗੇ ਆਇਆ ਹੈ।