Skip to content
- ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ 1 ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੇ ਗਏ ਹਨ।ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਸਕੂਲ 30 ਜੂਨ ਤੱਕ ਬੰਦ ਰਹਿਣਗੇ।
You Might Also Like