Business Khas

Latest news
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ

ਪੰਜਾਬ ਦੇ ਸਰਕਾਰੀ ਅਧਿਆਪਕਾਂ ਲਈ ਵੱਡੀ ਖਬਰ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਵਾਲੀ ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਸਕੂਲਾਂ ‘ਚ ਨਾਨ-ਟੀਚਿੰਗ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਕਦਮ ਚੁੱਕੇ ਹਨ। ਇਸੇ ਲੜੀ ਤਹਿਤ ਸਰਕਾਰ ਨੇ ਇਨ੍ਹਾਂ ਸਕੂਲਾਂ ਵਿੱਚ 5200 ਦੇ ਕਰੀਬ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਸਕੂਲਾਂ ਵਿੱਚ ਨਾਨ-ਟੀਚਿੰਗ ਸਟਾਫ਼ ਨਾ ਮਿਲਣ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਉਕਤ ਸਟਾਫ਼ ਦੀ ਤਾਇਨਾਤੀ ਕੀਤੀ ਜਾਵੇਗੀ।ਇਸ ਦੇ ਲਈ ਵਿਭਾਗ ਨੇ ਸਕੂਲਾਂ ਤੋਂ ਖਾਲੀ ਅਸਾਮੀਆਂ ਦੇ ਅੰਕੜੇ ਵੀ ਮੰਗੇ ਹਨ। ਜਾਣਕਾਰੀ ਅਨੁਸਾਰ ਜ਼ਿਆਦਾਤਰ ਸਰਕਾਰੀ ਸਕੂਲ ਅਜਿਹੇ ਹਨ, ਜਿੱਥੇ ਨਾਨ-ਟੀਚਿੰਗ ਸਟਾਫ਼ ਦੇ ਕੰਮ ਦਾ ਬੋਝ ਅਧਿਆਪਕਾਂ ਦੇ ਮੋਢਿਆਂ ‘ਤੇ ਪਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਸਕੂਲਾਂ ਦੇ ਨਾਨ-ਟੀਚਿੰਗ ਸਟਾਫ਼ ਨੂੰ ਵੀ ਵੱਖ-ਵੱਖ ਸਕੂਲਾਂ ਦੇ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਕਾਰਨ ਕੰਮ ਤਾਂ ਚੱਲ ਰਿਹਾ ਹੈ ਪਰ ਦੂਜੇ ਸਕੂਲਾਂ ਦੇ ਕੰਮ ਦਾ ਬੋਝ ਇੱਕ ਦੇ ਮੋਢਿਆਂ ‘ਤੇ ਹੋਣ ਕਾਰਨ ਬਹੁਤ ਸਾਰੇ ਕੰਮ ਅੱਧ ਵਿਚਕਾਰ ਹੀ ਫਸੇ ਰਹਿੰਦੇ ਹਨ।

ਜਾਣਕਾਰੀ ਅਨੁਸਾਰ ਹੁਣ ਸਿੱਖਿਆ ਵਿਭਾਗ ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਖਾਲੀ ਪਈਆਂ ਅਸਾਮੀਆਂ ‘ਤੇ ਕਰੀਬ 5200 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਦੀ ਭਰਤੀ ਲਈ ਸੂਬਾ ਸਰਕਾਰ ਦੇ ਹੁਕਮਾਂ ‘ਤੇ ਸਿੱਖਿਆ ਵਿਭਾਗ ਨੇ ਇਕ ਏਜੰਡਾ ਤਿਆਰ ਕੀਤਾ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਦੇ ਕਿਸ ਸਕੂਲ ‘ਚ ਨਾਨ-ਟੀਚਿੰਗ ਸਟਾਫ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਇਨ੍ਹਾਂ ਵੇਰਵਿਆਂ ਅਨੁਸਾਰ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਏਜੰਡੇ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿਚ ਰੱਖਿਆ ਜਾਵੇਗਾ ਅਤੇ ਉਮੀਦ ਹੈ ਕਿ ਸਰਕਾਰ ਇਸ ਏ