Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਯੂਕੇਜੀ ਦੇ ਵਿਦਿਆਰਥੀਆਂ ਨੂੰ ਮਿਲੇਗਾ ਮਿਡ-ਡੇ-ਮੀਲ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਯੂਕੇਜੀ ਦੇ ਵਿਦਿਆਰਥੀਆਂ ਨੂੰ ਮਿਲੇਗਾ ਮਿਡ-ਡੇ-ਮੀਲ

ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਏਡਿਡ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਨੂੰ 1 ਸਤੰਬਰ ਯਾਨਿ ਅੱਜ ਤੋਂ ਦੁਪਹਿਰ ਦਾ ਖਾਣਾ ਮਿਲੇਗਾ।

ਦਰਅਸਲ ਕੇਂਦਰ ਸਰਕਾਰ ਦੀ ਪੀਐਮ-ਪੋਸ਼ਨ ਸਕੀਮ (ਮਿਡ-ਡੇ ਮੀਲ) ਦੇ ਤਹਿਤ ਹੁਣ ਯੂਕੇਜੀ ਦੇ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇੱਕ ਵਿਦਿਆਰਥੀ ਨੂੰ ਪੰਜ ਰੁਪਏ 45 ਪੈਸੇ ਦੇ ਹਿਸਾਬ ਨਾਲ 100 ਗ੍ਰਾਮ ਭੋਜਨ ਦਿੱਤਾ ਜਾਵੇਗਾ। ਪਹਿਲਾਂ ਕਲਾਸ 1 ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਤਹਿਤ ਖਾਣਾ ਦਿੱਤਾ ਜਾਂਦਾ ਸੀ। ਇਸ ਭੋਜਨ ਸਬੰਧੀ ਮਿਡ ਡੇ ਮੀਲ ਕਮੇਟੀ ਵੱਲੋਂ 7 ਤਰ੍ਹਾਂ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਵਿਦਿਆਰਥੀ ਨੂੰ ਮਿਡ-ਡੇ-ਮੀਲ ਦੇਣ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਸ ਨੂੰ ਕਿਸੇ ਹੋਰ ਸਕੀਮ ਤਹਿਤ ਮਿਡ-ਡੇ-ਮੀਲ ਜਾਂ ਅਨਾਜ ਦਾ ਲਾਭ ਤਾਂ ਨਹੀਂ ਮਿਲ ਰਿਹਾ। ਕਿਉਂਕਿ ਕਈ ਸਕੂਲਾਂ ਵਿੱਚ ਆਂਗਣਵਾੜੀਆਂ ਸ਼ਿਫਟ ਕੀਤੇ ਗਏ ਹਨ। ਇਸ ਲਈ ਕਈ ਵਿਦਿਆਰਥੀਆਂ ਨੂੰ ਆਂਗਣਵਾੜੀ ਵਿਭਾਗ ਕਵਰ ਕਰ ਰਿਹਾ ਹੈ।
-ਯੂ.ਕੇ.ਜੀ. ਜਮਾਤ (ਕਣਕ ਜਾਂ ਚੌਲ) ਦੇ ਵਿਦਿਆਰਥੀਆਂ ਲਈ 100 ਗ੍ਰਾਮ ਭੋਜਨ ਪ੍ਰਤੀ ਬੱਚਾ ਪ੍ਰਤੀ ਦਿਨ ਦੇਣਾ ਹੋਵੇਗਾ ਅਤੇ ਇਸ ਸਬੰਧੀ ਖਾਣਾ ਪਕਾਉਣ ਦੇ ਖਰਚੇ ਦੀਆਂ ਦਰਾਂ ਪ੍ਰਾਇਮਰੀ ਕਲਾਸ ਵਾਲੇ ਦੇਣਗੇ। ਫਿਲਹਾਲ ਇਹ ਦਰ 5.45 ਰੁਪਏ ਪ੍ਰਤੀ ਵਿਦਿਆਰਥੀ ਪ੍ਰਤੀ ਦਿਨ ਹੋਵੇਗੀ।

-ਜੇਕਰ ਪ੍ਰੀ-ਪ੍ਰਾਇਮਰੀ ਜਮਾਤ ਵਿੱਚ ਵਿਦਿਆਰਥੀਆਂ ਦੀ ਗਿਣਤੀ 180 ਹੈ ਤਾਂ ਇਸ ਨੂੰ ਧਿਆਨ ਵਿੱਚ ਰੱਖਦਿਆਂ ਜੇਕਰ ਕਿਸੇ ਕੁੱਕ-ਕਮ ਹੈਲਪਰ ਦੀ ਲੋੜ ਹੈ ਤਾਂ ਉਸ ਨੂੰ ਤੁਰੰਤ ਕੰਮ ‘ਤੇ ਰੱਖਿਆ ਜਾਵੇ ਅਤੇ ਜੇਕਰ ਵਿਦਿਆਰਥੀਆਂ ਦੀ ਗਿਣਤੀ 205 ਹੈ ਤਾਂ ਇੱਕ ਹੋਰ ਸਹਾਇਕ ਵੀ ਰੱਖਿਆ ਜਾ ਸਕਦਾ ਹੈ।