Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਾਵੇਗੀ AI, ਸਿਖਿਆ ਮੰਤਰੀ ਹਰਜੋਤ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ AI ਯਾਨੀ ਆਰਟੀਫਿਸ਼ੀਅਲ ਇੰਟੈਲੀਜੈਂਸ, ਵੀ ਪੜ੍ਹਾਈ ਜਾਵੇਗੀ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪੁੱਜੇ ਅਤੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਦੌਰਾਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾਵਾਂ, ਸਕੂਲਾਂ ਵਿੱਚ ਸੁਰੱਖਿਆ ਕਰਮਚਾਰੀ ਅਤੇ ਹੋਰ ਸੇਵਾਵਾਂ ਵੀ ਬੱਚਿਆਂ ਨੂੰ ਸਮਰਪਿਤ ਕੀਤੀਆਂ ਗਈਆਂ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਸੂਬੇ ਦੇ ਸਕੂਲਾਂ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਵੀ ਪੜ੍ਹਾਈ ਜਾਵੇਗੀ ਅਤੇ ਇਹ ਪੰਜਾਬ ਸਰਕਾਰ ਲਈ ਇੱਕ ਵੱਡੀ ਪ੍ਰਾਪਤੀ ਦੱਸੀ ਗਈ ਹੈ। ਉਨ੍ਹਾਂ ਕਿਹਾ ਕਿ 1,00,000 ਤੋਂ ਵੱਧ ਵਿਦਿਆਰਥੀਆਂ ਨੂੰ AI ਦੀ ਸਿੱਖਿਆ ਦਿੱਤੀ ਜਾਵੇਗੀ ਅਤੇ ਅਸੀਂ ਇਸਦੇ ਲਈ IMB ਨਾਲ ਸੰਪਰਕ ਕੀਤਾ। ਆਈਬੀਐਮ ਦੇ ਸੀਈਓ ਖੁਦ ਸਾਹਮਣੇ ਆਏ ਅਤੇ ਪੰਜਾਬ ਅਜਿਹੇ ਕਰਨ ਵਾਲਾ ਭਾਰਤ ਦਾ ਪਹਿਲਾ ਹੋਵੇਗਾ। ਇਸ ਸੰਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ MoU ਵੀ ਐਕਸਚੇਂਜ ਕੀਤੇ ਗਏ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ ਜਿੱਥੇ ਸਾਰੇ 20,000 ਸਰਕਾਰੀ ਸਕੂਲਾਂ ਨੂੰ 3 ਮਹੀਨਿਆਂ ਦੇ ਅੰਦਰ 31 ਦਸੰਬਰ, 2023 ਤੱਕ ਹਾਈ ਸਪੀਡ ਵਾਈ-ਫਾਈ ਕੁਨੈਕਸ਼ਨ (100mbps) ਦਿੱਤੇ ਜਾਣਗੇ। ਇਸੇ ਤਰ੍ਹਾਂ ਇਸ ਸਬੰਧੀ ਸਮਝੌਤਿਆਂ ਦਾ ਆਦਾਨ-ਪ੍ਰਦਾਨ ਵੀ ਕੀਤਾ ਗਿਆ।ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਦਾ ਸੁਪਨਾ ਸੀ ਕਿ ਕੋਈ ਵੀ ਵਿਦਿਆਰਥੀ ਫਰਸ਼ ‘ਤੇ ਨਾ ਬੈਠੇ। ਇਸਦੇ ਲਈ ਅਸੀਂ ਸਕੂਲਾਂ ਵਿੱਚ ਬੈਂਚਾਂ ਲਈ 25 ਕਰੋੜ ਰੁਪਏ ਖਰਚ ਕਰਨ ਜਾ ਰਹੇ ਹਾਂ ਅਤੇ ਇਹ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਹੋ ਜਾਵੇਗਾ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਫਰਸ਼ ‘ਤੇ ਨਾ ਬੈਠਣਾ ਪਵੇ।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁਝ ਸਰਕਾਰੀ ਸਕੂਲਾਂ ਵਿੱਚ ਜਾਂ ਤਾਂ ਬਾਥਰੂਮ ਨਹੀਂ ਹਨ, ਜਾਂ ਉਨ੍ਹਾਂ ਦੀ ਹਾਲਤ ਮਾੜੀ ਸੀ। ਇਸ ਲਈ 60 ਕਰੋੜ ਰੁਪਏ ਦੀ ਲਾਗਤ ਨਾਲ 6,800 ਤੋਂ ਵੱਧ ਬਾਥਰੂਮਾਂ ਨਵੀਨੀਕਰਨ ਕੀਤਾ ਜਾਵੇਗਾ। ਇਸਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਾਫ਼ ਅਤੇ ਸੈਨੀਟਾਈਜ਼ਡ ਬਾਥਰੂਮ ਮੁਹੱਈਆ ਕਰਵਾਉਣ ਲਈ ਵੀ ਗੱਲ ਕਹੀ ਗਈ।