Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਹੋਣਗੇ ਮਹਾਰਾਸ਼ਟਰ ਦੇ ਨਵੇਂ ਰਾਜਪਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਲੀਡਰ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਬਣਾਏ ਜਾਣ ਬਾਰੇ ਪਹਿਲਾਂ ਚਰਚਾ ਸੀ, ਪਰੰਤੂ ਹੁਣ ਪੁਸ਼ਟੀ ਹੋ ਗਈ ਹੈ। TV9-Bharatvarsh ਦੀ ਰਿਪੋਰਟ ਅਨੁਸਾਰ, ਸੂਤਰਾਂ ਅਨੁਸਾਰ ਕੈਪਟਨ ਨੂੰ ਰਾਜਪਾਲ ਬਣਾਏ ਜਾਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਕੈਪਟਨ ਨੂੰ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੀ ਥਾਂ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਬਣਾ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਕੋਸ਼ੀਆਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਆਪਣਾ ਅਹੁਦਾ ਛੱਡਣਾ ਚਾਹੁੰਦੇ ਹਨ। ਕੋਸ਼ਿਆਰੀ ਨੇ ਕਿਹਾ ਹੈ ਕਿ “ਮਾਣਯੋਗ ਪ੍ਰਧਾਨ ਮੰਤਰੀ ਦੀ ਹਾਲ ਹੀ ਦੀ ਮੁੰਬਈ ਫੇਰੀ ਦੌਰਾਨ ਮੈਂ ਉਨ੍ਹਾਂ ਨੂੰ ਸਾਰੀਆਂ ਰਾਜਨੀਤਕ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਅਤੇ ਆਪਣੀ ਬਾਕੀ ਦੀ ਜ਼ਿੰਦਗੀ ਪੜ੍ਹਨ, ਲਿਖਣ ਅਤੇ ਹੋਰ ਗਤੀਵਿਧੀਆਂ ਵਿੱਚ ਬਿਤਾਉਣ ਦੀ ਆਪਣੀ ਇੱਛਾ ਦੱਸੀ ਹੈ।” ਇਸ ਦੇ ਨਾਲ ਹੀ ਉਨ੍ਹਾਂ ਹੇ ਕਿਹਾ ਹੈ ਕਿ “ਮਹਾਰਾਸ਼ਟਰ ਵਰਗੇ ਮਹਾਨ ਰਾਜ, ਸੰਤਾਂ, ਸਮਾਜ ਸੁਧਾਰਕਾਂ ਅਤੇ ਬਹਾਦਰ ਸੈਨਾਨੀਆਂ ਦੀ ਧਰਤੀ ‘ਤੇ ਰਾਜ ਸੇਵਕ ਜਾਂ ਰਾਜਪਾਲ ਵਜੋਂ ਸੇਵਾ ਕਰਨਾ ਮੇਰੇ ਲਈ ਇਕ ਪੂਰਨ ਸਨਮਾਨ ਅਤੇ ਮਾਣ ਵਾਲੀ ਗੱਲ ਸੀ।”ਕੈਪਟਨ ਅਮਰਿੰਦਰ ਸਿੰਘ 2022 ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਤੋਂ ਵੱਖ ਹੋ ਗਏ ਸਨ ਅਤੇ ਆਪਣੀ ਵੱਖਰੀ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਗਠਨ ਕੀਤਾ ਸੀ। ਇਹ ਚੋਣਾਂ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਕਰਕੇ ਲੜੀਆਂ ਸਨ ਪਰੰਤੂ ਜਿ਼ਆਦਾ ਹੁੰਗਾਰਾ ਨਹੀਂ ਮਿਲਿਆ ਸੀ। ਇਸ ਪਿੱਛੋਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਹੋ ਗਿਆ ਸੀ।