Business Khas

Latest news
ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ

ਪੰਜਾਬ ਰੋਡਵੇਜ਼ ਦਾ ਚੱਕਾ ਜਾਮ, ਸਵਾਰੀਆਂ ਲਈ ਖੜ੍ਹੀਆਂ ਹੋਈਆਂ ਪਰੇਸ਼ਾਨੀਆਂ

ਪੰਜਾਬ ਰੋਡਵੇਜ਼ ਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵਰਕਰਜ਼ ਯੂਨੀਅਨ ਵੱਲੋਂ ਅੱਜ ਸੂਬੇ ਭਰ ਵਿੱਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ ਹੈ। ਇਸ ਕਾਰਨ ਸਵਾਰੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਰੋਡਵੇਜ਼/ਪਨਬਸ/ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਨੇ ਕਿਹਾ ਕਿ ਸਰਕਾਰ ਵੱਲੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਕੱਢ ਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਜਥੇਬੰਦੀ ਵੱਲੋਂ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਮੁਕੰਮਲ ਘਿਰਾਓ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਜਥੇਬੰਦੀ ਦੇ ਆਗੂ ਨੇ ਦੱਸਿਆ ਕਿ ਲਗਪਗ 2 ਸਾਲ ਤੋਂ ਪੰਜਾਬ ਸਰਕਾਰ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਪਾਉਣ ਦੀ ਤਿਆਰੀ ਕਰਦੀ ਆ ਰਹੀ ਹੈ, ਜਿਸ ਨੂੰ ਜਥੇਬੰਦਕ ਵਿਰੋਧ ਨਾਲ ਰੋਕਿਆ ਜਾ ਰਿਹਾ ਹੈ।

ਹੁਣ ਭਗਵੰਤ ਮਾਨ ਦੀ ਸਰਕਾਰ ਵੀ ਅਕਾਲੀਆਂ ਅਤੇ ਕਾਂਗਰਸੀਆਂ ਵਾਂਗ ਕਿਲੋਮੀਟਰ ਵਾਲੀਆਂ ਬੱਸਾਂ ਸ਼ੁਰੂ ਕਰ ਕੇ ਕਾਰਪੋਰੇਸ਼ਨ ਨੂੰ ਨਿੱਜੀਕਰਨ ਵੱਲ ਤੋਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਨਵੇਂ ਭਰਤੀ ਹੋਏ ਅਤੇ ਬਹਾਲ ਹੋਏ ਵਰਕਰਾਂ ਦੀ ਤਨਖਾਹ ਵਿੱਚ 30 ਫੀਸਦ ਵਾਧਾ ਤੇ 5 ਫ਼ੀਸਦ ਇੰਕਰੀਮੈਂਟ ਹਰ ਸਾਲ ਲਾਗੂ ਕੀਤਾ ਜਾਵੇ ਅਤੇ ਨਾਜਾਇਜ਼ ਸ਼ਰਤਾਂ ਲਾ ਕੇ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ।