Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ ਸੀਤ ਲਹਿਰ ਸ਼ੁਰੂ,IMD ਵੱਲੋਂ 10 ਜ਼ਿਲ੍ਹਿਆਂ ‘ਚ ਆਰੇਂਜ ਅਲਰਟ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ ਸੀਤ ਲਹਿਰ ਸ਼ੁਰੂ,IMD ਵੱਲੋਂ 10 ਜ਼ਿਲ੍ਹਿਆਂ ‘ਚ ਆਰੇਂਜ ਅਲਰਟ

ਪੰਜਾਬ ਅਤੇ ਹਰਿਆਣਾ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਲਪੇਟ ਵਿੱਚ ਆ ਗਏ ਹਨ। ਦੋਵਾਂ ਸੂਬਿਆਂ ਵਿੱਚ ਦਿਨ ਭਰ ਬਹੁਤ ਠੰਢ ਰਹੇਗੀ। ਪੰਜਾਬ ‘ਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਠ ਜ਼ਿਆਦਾ ਵੱਧ ਜਾਵੇਗੀ। ਬੀਤੇ ਦਿਨੀ ਸੀਤ ਲਹਿਰ ਕਾਰਨ ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਦੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ। ਹੁਣ ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ ਪਰ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਡ ਵਧੇਗੀ।ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਦਾ ਤਾਪਮਾਨ 3.6 ਡਿਗਰੀ ਰਿਹਾ, ਜੋ ਆਮ ਨਾਲੋਂ 0.7 ਡਿਗਰੀ ਘੱਟ ਸੀ, ਜਦਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ (ਆਮ ਨਾਲੋਂ 0.5 ਡਿਗਰੀ ਘੱਟ) ਅਤੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ 3.0 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚੋਂ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 9.8 ਡਿਗਰੀ, ਪਟਿਆਲਾ ਦਾ 7.6 ਡਿਗਰੀ ਅਤੇ ਪਠਾਨਕੋਟ ਦਾ 5.8 ਡਿਗਰੀ ਦਰਜ ਕੀਤਾ ਗਿਆ।