Business Khas

You are currently viewing ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਵਿਗੜੀ ਸਿਹਤ

ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਵਿਗੜੀ ਸਿਹਤ

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਛਿੰਦਾ ਦਾ ਇਲਾਜ ਕੀਤਾ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਬੇਟੇ ਮਨਿੰਦਰ ਛਿੰਦਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਬਿਲਕੁਲ ਠੀਕ ਹਨ, ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਤੋਂ ਇਲਾਜ ਚਲ ਰਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇੱਥੇ ਲੈ ਕੇ ਆਏ ਸੀ , ਪਰ ਉਹ ਬਿਲਕੁਲ ਠੀਕ ਹਨ। ਛਿੰਦਾ ਦੇ ਬੇਟੇ ਮਨਿੰਦਰ ਛਿੰਦਾ ਨੇ ਕਿਹਾ ਅਫ਼ਵਾਹਾਂ ‘ਤੇ ਯਕੀਨ ਨਾ ਕੀਤਾ ਜਾ ਜਾਏ।