Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਫੁੱਟਬਾਲ ਚੌਂਕ ਤੋਂ ਸਪੋਰਟਸ ਮਾਰਕੀਟ ਵਾਲੀ ਰੋਡ ਦੀ ਹਾਲਤ ਬਣੀ ਤਰਸਯੋਗ


ਜਲੰਧਰ, (ਸੰਜੇ ਸ਼ਰਮਾ)-ਵਾਰਡ 48 ’ਚ ਪੈਂਦਾ ਇਲਾਕਾ ਫੁੱਟਬਾਲ ਚੌਂਕ, ਅਦਰਸ਼ ਨਗਰ ਅਤੇ ਸਪੋਰਟਸ ਮਾਰਕੀਟ ਦੇ ਰੋਡ ਦੀ ਹਾਲਤ ਕਾਫੀ ਤਰਸਯੋਗ ਬਣੀ ਹੋਈ ਹੈ। ਰੋਡ ’ਤੇ ਆਵਾਜਾਈ ਕਾਫੀ ਹੁੰਦੀ ਹੈ। ਰੋਡ ’ਤੇ ਕਾਫੀ ਟੋਏ-ਟੱਪੇ ਹਨ ਜਿਸ ਕਾਰਨ ਵਾਹਨ ਚਾਲਕ ਇਥੋਂ ਲੰਘਦੇ ਸਮੇਂ ਦੁਰਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ। ਮਿਲੀ ਜਾਣਕਾਰੀ ਮੁਤਾਬਕ ਰੋਡ ਦੀ ਸਮੱਸਿਆ ਕਾਫੀ ਲੰਬੇ ਸਮੇਂ ਤੋਂ ਹੈ। ਇਸ ਵੱਲ ਇਲਾਕਾ ਦੇ ਕੌਂਸਲਰ ਨੇ ਧਿਆਨ ਹੀ ਨਹੀਂ ਦਿੱਤਾ। ਜਗ੍ਹਾ-ਜਗ੍ਹਾ ਨਿੱਕੇ-ਨਿੱਕੇ ਟੋਏ ਪਏ ਹੋਣ ਕਾਰਨ ਅਕਸਰ ਬਰਸਾਤ ਕਾਰਨ ਪਾਣੀ ਜਮ੍ਹਾ ਹੋ ਜਾਂਦਾ ਹੈ। ਬੱਚੇ, ਬਜੁਰਗ ਇਥੋਂ ਲੰਘਦੇ ਸਮੇਂ ਕਈ ਦੁਰਘਟਨਾ ਦੇ ਸ਼ਿਕਾਰ ਹੋ ਚੁੱਕੇ ਹਨ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਇਥੇ ਕੁਝ ਦਿਨ ਪਹਿਲਾਂ ਐਕਸੀਡੈਂਟ ਵੀ ਹੋਇਆ ਪਰ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦੇ ਰਹੇ ਹਨ। ਚੋਣਾਂ ਨਜਦੀਕ ਹਨ ਪਰ ਸਰਕਾਰ ਕੰਮ ਵੱਲ ਧਿਆਨ ਹੀ ਨਹੀਂ ਦੇ ਰਹੇ ਹਨ।
ਕੀ ਕਹਿੰਦੇ ਹਨ ਇਲਾਕਾ ਕੌਂਸਲਰ
ਜਦੋਂ ਇਸ ਸਮੱਸਿਆ ਬਾਰੇ ਜਲੰਧਰ ਮੇਅਰ ਜਗਦੀਸ਼ ਰਾਜਾ ਨਾਲ ਫੋਨ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਟੈਂਡਰ ਲੱਗ ਚੁੱਕਾ ਹੈ। ਇਹ ਕੰਮ ਜਲਦੀ ਹੀ ਪੂਰਾ ਹੋ ਜਾਵੇਗਾ।