Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਬਟਾਲਾ ‘ਚ IELTS ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ

ਪੰਜਾਬ ਵਿਚ ਕਤਲ ਫਾਇਰਿੰਗ ਅਤੇ ਅਪਰਾਧ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਬਟਾਲਾ ਤੋਂ ਸਾਹਮਣੇ ਆਇਆ ਹੈ। ਗੁਰਦਾਸਪੁਰ ਦੇ ਬਟਾਲਾ ‘ਚ ਦੋ ਧੜਿਆਂ ‘ਚ ਲੜਾਈ ਤੋਂ ਬਾਅਦ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਦੋਵੇਂ ਧੜੇ ਮੌਕੇ ਤੋਂ ਫ਼ਰਾਰ ਹੋ ਗਏ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲਲਿਤ ਕੁਮਾਰ ਮੌਕੇ ’ਤੇ ਪੁੱਜੇ। ਪੁਲਿਸ ਨੇ ਦੋਵਾਂ ਧੜਿਆਂ ਦੇ ਨੌਜਵਾਨਾਂ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਹ ਘਟਨਾ ਜਲੰਧਰ ਰੋਡ ਚਿੱਟੀ ਗਰਾਊਂਡ ਸਥਿਤ ਆਈਲੈਟਸ ਸੈਂਟਰ ਦੇ ਬਾਹਰ ਵਾਪਰੀ ਹੈ। ਨੌਜਵਾਨਾਂ ਦੇ ਦੋ ਗੁੱਟ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਉਲਝ ਗਏ। ਪਹਿਲਾਂ ਇਹ ਝਗੜਾ ਗਾਲ੍ਹਾਂ ਕੱਢਣ ਤੱਕ ਸੀ ਪਰ ਇਸ ਦੌਰਾਨ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਇਹ ਰਾਹਤ ਦੀ ਗੱਲ ਹੈ ਕਿ ਗੋਲੀ ਲੱਗਣ ਕਾਰਨ ਕੋਈ ਜ਼ਖਮੀ ਨਹੀਂ ਹੋਇਆ। ਡੀਐਸਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।ਇਸ ਘਟਨਾ ਬਾਰੇ ਚਸ਼ਮਦੀਦਾਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਫਿਰ ਝਗੜਾ ਕਰਨ ਵਾਲੇ ਨੌਜਵਾਨ ਕਾਰ ਵਿੱਚ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਟੀਮ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਗੋਲੀ ਦਾ ਖੋਲ ਬਰਾਮਦ ਕਰ ਲਿਆ। ਜਿਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਕਾਰਾਂ ਦੇ ਨੰਬਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਸੁਰਾਗ ਮਿਲ ਸਕੇ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।