Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਬਠਿੰਡਾ ‘ਚ ਰਾਤ ਸਮੇਂ ਨਹਿਰ ‘ਚ ਡੁੱਬੇ 5 ਨੌਜਵਾਨ

ਪੰਜਾਬ ‘ਚ ਆਏ ਦਿਨ ਬੱਚਿਆਂ ਦੇ ਨਹਿਰ ਵਿੱਚ ਡੁੱਬਣ ਦੀ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਵਿਚਾਲੇ ਅੱਜ ਤਾਜਾਂ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿਥੇ 2 ਨੌਜਵਾਨ ਨਹਿਰ ਵਿੱਚ ਡੁੱਬ ਗਏ ਅਤੇ ਉਹਨਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਬਠਿੰਡਾ ਦੀ ਸਰਹਿੰਦ ਨਹਿਰ ‘ਚ 5 ਨੌਜਵਾਨ ਨਹਾਉਣ ਲਈ ਗਏ ਸਨ ਜਿਸ ‘ਚੋਂ 3 ਤਾਂ ਬਾਹਰ ਨਿਕਲੇ ਆਏ ਪਰ 2 ਨੌਜਵਾਨ ਡੁੱਬ ਗਏ। ਡੁੱਬੇ ਹੋਏ ਨੌਜਵਾਨਾਂ ਦੀ ਭਾਲ ਲਈ ਸਮਾਜਿਕ ਸੰਸਥਾਵਾਂ ਅਤੇ NDRF ਦੀ ਟੀਮ ਨੇ ਤਲਾਸ਼ੀ ਮੁਹਿੰਮ ਚਲਾਈ ਹੈ।

ਇਹ ਘਟਨਾ ਬੀਤੀ ਰਾਤ ਕਰੀਬ 8:09 ਵਜੇ ਵਾਪਰੀ ਸੀ। ਦੱਸ ਦਈਏ ਕਿ ਸਰਹਿੰਦ ਨਹਿਰ ‘ਚ ਨਹਾਉਣ ਲਈ 5 ਨੌਜਵਾਨ ਉਤਰੇ ਸਨ। ਇਸ ਦੌਰਾਨ ਤਿੰਨ ਨੌਜਵਾਨ ਨਹਿਰ ‘ਚ ਰੁੜ੍ਹ ਗਏ, ਜਦਕਿ ਦੋ ਨੌਜਵਾਨ ਕਿਸੇ ਤਰ੍ਹਾਂ ਬਾਹਰ ਆ ਗਏ। ਸਮਾਜਿਕ ਸੰਸਥਾਵਾਂ ਸਹਾਰਾ ਜਨਸੇਵਾ, ਨੌਜਵਾਨ ਵੈਲਫੇਅਰ ਸੁਸਾਇਟੀ ਅਤੇ ਇਲਾਕੇ ਦੇ ਲੋਕ ਰਾਤ ਤੋਂ ਹੀ ਨਹਿਰ ਵਿੱਚ ਡੁੱਬੇ ਦੋ ਨੌਜਵਾਨਾਂ ਦੀ ਭਾਲ ਕਰ ਰਹੇ ਹਨ ਪਰ ਸਵੇਰ ਤੱਕ ਦੋਵਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਨੇ ਨਹਿਰ ਦੇ ਕੋਲ ਪਾਰਟੀ ਕੀਤੀ ਸੀ ਤੇ ਫਿਰ ਉੱਥੇ ਨਹਾਉਣ ਲਈ ਸਰਹਿੰਦ ਨਹਿਰ ‘ਚ ਉਤਰੇ ਪਰ ਦੋ ਨੌਜਵਾਨ ਤੈਰਦੇ ਹੋਏ ਡੁੱਬ ਗਏ। ਉਨ੍ਹਾਂ ਨੂੰ ਬਚਾਉਣ ਲਈ ਸਾਥੀ ਨੌਜਵਾਨਾਂ ਨੇ ਰੌਲਾ ਪਾਇਆ। ਉਹਨਾਂ ਨੂੰ ਬਚਾਉਣ ਲਈ ਉਸ ਦੇ ਸਾਥੀਆਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਲਈ ਫੋਨ ਵੀ ਕੀਤਾ। ਜਦੋਂ ਤੱਕ ਲੋਕ ਪਹੁੰਚੇ ਤਾਂ ਦੋਵੇਂ ਪਾਣੀ ਵਿੱਚ ਰੁੜ੍ਹ ਚੁੱਕੇ ਸਨ। ਮੌਕੇ ਤੇ ਨੌਜਵਾਨਾਂ ਦੇ ਪਰਿਵਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਉੱਥੇ ਪਹੁੰਚੇ।

NDRF ਦੀ ਟੀਮ ਸ਼ੁੱਕਰਵਾਰ ਸਵੇਰੇ ਕਰੀਬ ਸੱਤ ਵਜੇ ਮੌਕੇ ‘ਤੇ ਪਹੁੰਚੀ ਅਤੇ ਨਹਿਰ ‘ਚ ਡੁੱਬੇ ਦੋਵਾਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ। ਦੇਰ ਰਾਤ ਤੋਂ ਹੀ ਸਮਾਜਿਕ ਸੰਸਥਾਵਾਂ ਅਤੇ ਲੋਕ ਦੋਵੇਂ ਨੌਜਵਾਨਾਂ ਨੂੰ ਲੱਭਣ ਵਿੱਚ ਲੱਗੇ ਹੋਏ ਹਨ।