Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਜਲੰਧਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 7 ਜੂਨ ਨੂੰ ਆਪਣੇ ਦਫ਼ਤਰ ਵਿਖੇ ਸਵੇਰੇ 10:00 ਵਜੇ ਤੋਂ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਕਮਰਾ ਨੰ.313 ਤੀਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲਾਡੋਵਾਲੀ ਰੋਡ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਐਕਸਿਸ ਬੈਂਕ, ਯੈਸ ਬੈਂਕ, ਐਸ.ਬੀ.ਆਈ., ਆਈ.ਸੀ.ਆਈ.ਸੀ.ਆਈ, ਐਚ.ਡੀ.ਐਫ.ਸੀ. ਬੈਂਕ, ਜਨ ਸਮਾਲ ਫਾਇਨਾਂਸ ਬੈਂਕ, ਪੇਅਟੀਐਮ, ਬਾਇਜੂਜ਼, ਐਲ.ਆਈ.ਸੀ., ਵਿਸ਼ਾਲ ਟੂਲਸ, ਮਾਹਵਾਹਾ ਆਟੋਜ਼, ਵਿਨੀਤ ਸਕਿਓਰਿਟੀ, ਹਰਬਲਾਈਫ਼ ਨਿਊਟ੍ਰੀਸ਼ਨ, ਪੁਖਰਾਜ ਹੈਲਥ ਕੇਅਰ ਅਤੇ ਏਜਾਇਲ ਆਦਿ ਵਰਗੀਆਂ ਉਘੀਆਂ ਕੰਪਨੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਮੇਲੇ ਵਿੱਚ ਅੱਠਵੀਂ, ਦਸਵੀਂ, ਬਾਰਵੀਂ, ਆਈ.ਟੀ.ਆਈ., ਡਿਪਲੋਮਾ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਆਦਿ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਚਾਹਵਾਨ ਉਮੀਦਵਾਰ ਰੋਜ਼ਗਾਰ ਮੇਲੇ ਵਿੱਚ ਆਪਣਾ ਬਾਇਓਡਾਟਾ, ਆਧਾਰ ਕਾਰਡ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਆਦਿ ਨਾਲ ਲੈ ਕੇ ਆਉਣ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੇ ਪਸੰਦੀਦਾ ਰੋਜ਼ਗਾਰ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 90569-20100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।