Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਭਲਕੇ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਲੱਖਾਂ ਵਿਦਿਆਰਥੀ ਹਰ ਵਰ੍ਹੇ ਬੋਰਡ ਦੀਆਂ ਪ੍ਰੀਖਿਆਵਾਂ ਦਿੰਦੇ ਹਨ । ਹੁਣ ਇਹ ਵਿਦਿਆਰਥੀ ਆਪਣੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਹਨ। ਜਿਥੇ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ ਉਥੇ ਹੀ ਹੁਣ ਭਲਕੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਵੀਂ ਜਮਾਤ ਦੇ ਨਤੀਜੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਦੇਖ ਸਕਦੇ ਹਨ ।ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ 10ਵੀਂ ਦੀ ਪ੍ਰੀਖਿਆ 17 ਮਾਰਚ 2023 ਤੋਂ 13 ਅਪ੍ਰੈਲ 2023 ਤੱਕ ਸਫਲਤਾਪੂਰਵਕ ਪੂਰੀ ਕੀਤੀ ਸੀ । 2.5 ਲੱਖ ਤੋਂ ਵੱਧ ਵਿਦਿਆਰਥੀ ਆਪਣੇ 10ਵੀਂ ਜਮਾਤ ਦੇ ਪੰਜਾਬ ਬੋਰਡ ਦੇ ਨਤੀਜੇ ਦੀ ਉਡੀਕ ਕਰ ਰਹੇ ਹਨ।