Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭੂਚਾਲ ਤੋਂ ਬਾਅਦ 128 ਘੰਟਿਆਂ ਤੱਕ ਮਲਬੇ ਹੇਠਾਂ ਦੱਬੇ ਰਹੇ ਬੱਚੇ ਦੀ ਮਾਂ ਜ਼ਿੰਦਾ, ਬੱਚੇ ਨੂੰ ਮਿਲੀ ਮਾਂ ਦੀ ਮਮਤਾ!

ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਹੁਣ ਤੱਕ ਕਿੰਨੇ ਹੀ ਮਾਸੂਮ ਲੋਕਾਂ ਦੀ ਜਾਨ ਜਾ ਚੁੱਕੀ ਹੈ। ਜ਼ਖਮੀਆਂ ਦੀ ਗਿਣਤੀ ਦਾ ਕੋਈ ਅੰਦਾਜਾ ਹੀ ਨਹੀਂ ਹੈ। ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਮੁਸ਼ਕਿਲ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਹੱਥ ਵਧਾਇਆ ਸੀ। ਭਾਰਤ ਤੋਂ ਵੀ ਰਾਹਤ ਅਤੇ ਬਚਾਅ ਟੀਮਾਂ ਤੁਰਕੀ ਪਹੁੰਚੀਆਂ ਸਨ। ਇਸ ਸਭ ਦੇ ਵਿੱਚ ਹੀ ਇੱਕ ਖਬਰ ਸੀਰੀਆ ਤੋਂ ਆਈ ਸੀ। ਜਿੱਥੇ ਮਲਬੇ ਹੇਠ ਦੱਬੀ ਇੱਕ ਗਰਭਵਤੀ ਔਰਤ ਨੇ ਨਵਜੰਮੇ ਬੱਚੇ ਨੂੰ ਜਨਮ ਦਿੱਤਾ ਸੀ। ਜਿਸ ਤੋਂ ਬਾਅਦ ਪਤਾ ਲੱਗਾ ਸੀ ਕਿ ਬੱਚੇ ਦੀ ਮਾਂ ਦੀ ਮੌਤ ਹੋ ਚੁੱਕੀ ਸੀ।

ਹੁਣ ਪਤਾ ਲੱਗਾ ਹੈ ਕਿ ਉਸ ਬੱਚੇ ਦੀ ਮਾਂ ਜ਼ਿੰਦਾ ਹੈ ਅਤੇ ਉਹ ਦੁਬਾਰਾ ਮਿਲ ਗਏ ਹਨ। ਡੀਐਨਏ ਟੈਸਟ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋ ​​ਗਈ ਹੈ ਕਿ ਇਹ ਬੱਚਾ ਉਸੇ ਔਰਤ ਦਾ ਹੈ, ਜਿਸ ਨੂੰ ਭੂਚਾਲ ਵਿੱਚ ਬਚਾਇਆ ਗਿਆ ਸੀ ਅਤੇ ਉਸ ਦਾ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।

ਇੱਕ ਰਿਪੋਰਟ ਦੇ ਅਨੁਸਾਰ, ਯੂਕਰੇਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਦੇ ਸਲਾਹਕਾਰ ਐਂਟੋਨ ਗੇਰਾਸ਼ਚੇਂਕੋ ਨੇ ਬੱਚੇ ਦੀਆਂ ਤਸਵੀਰਾਂ ਪੋਸਟ ਕੀਤੀਆਂ ਅਤੇ ਦਿਲ ਨੂੰ ਛੂਹ ਲੈਣ ਵਾਲੀ ਖਬਰ ਸਾਂਝੀ ਕੀਤੀ। ਤੁਰਕੀ ਦੀ ਇੱਕ ਸਥਾਨਕ ਨਿਊਜ਼ ਵੈੱਬਸਾਈਟ ਦੇ ਮੁਤਾਬਕ, ਬੱਚੇ ਦੀ ਮਾਂ ਦਾ ਇੱਕ ਵੱਖਰੇ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਸੀ ਅਤੇ ਉਹ 54 ਦਿਨਾਂ ਦੇ ਅੰਤਰਾਲ ਅਤੇ ਡੀਐਨਏ ਟੈਸਟ ਤੋਂ ਬਾਅਦ ਦੁਬਾਰਾ ਇਕੱਠੇ ਹਨ।