Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ ਬਾਹਰ ਨਿਕਲੇ ਸਹਿਮੇ ਲੋਕ…

 

ਅਫਗਾਨਿਸਤਾਨ ਦੇ ਉੱਤਰੀ ਖੇਤਰ ‘ਚ ਸਥਿਤ ਅਸ਼ਕਾਸ਼ਾਮ ਵਿਚ 5.7 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਅਸ਼ਕਾਸ਼ਾਮ ਤੋਂ 28 ਕਿਲੋਮੀਟਰ ਦੂਰ ਜ਼ਮੀਨ ਦੇ ਅੰਦਰ 255 ਕਿਲੋਮੀਟਰ ਦੀ ਡੂੰਘਾਈ ਉਤੇ ਸੀ। ਫਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਫਗਾਨਿਸਤਾਨ ਵਿਚ ਅੱਜ ਆਏ ਭੂਚਾਲ ਦੇ ਝਟਕੇ ਜੰਮੂ-ਕਸ਼ਮੀਰ, ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਮਹਿਸੂਸ ਕੀਤੇ ਗਏ। ਇਸ ਸਮੇਂ ਇਨ੍ਹਾਂ ਖੇਤਰਾਂ ਵਿਚ ਭਾਰੀ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਅਤੇ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਅਫਗਾਨਿਸਤਾਨ ਵਿੱਚ ਇੱਕ ਤੋਂ ਬਾਅਦ ਇੱਕ ਤਿੰਨ ਭੂਚਾਲ ਆਏ ਸਨ। ਤਿੰਨਾਂ ਦੀ ਤੀਬਰਤਾ ਵੀ ਜ਼ਿਆਦਾ ਸੀ। 7 ਅਕਤੂਬਰ ਨੂੰ 6.3, 11 ਅਕਤੂਬਰ ਨੂੰ 6.3 ਅਤੇ 15 ਅਕਤੂਬਰ ਨੂੰ 6.4 ਤੀਬਰਤਾ ਵਾਲਾ ਭੂਚਾਲ ਆਇਆ ਸੀ। ਇਸ ਕਾਰਨ ਹੇਰਾਤ ਅਤੇ ਆਸਪਾਸ ਦੇ ਇਲਾਕਿਆਂ ਵਿੱਚ 1500 ਲੋਕ ਮਾਰੇ ਗਏ ਸਨ। ਡੇਢ ਲੱਖ ਲੋਕਾਂ ਦੇ ਘਰ ਤਬਾਹ ਹੋ ਗਏ। ਤਿੰਨ ਜ਼ਿਲ੍ਹਿਆਂ ਵਿੱਚ ਇਮਾਰਤਾਂ ਤਬਾਹ ਹੋ ਗਈਆਂ। ਮੱਧ ਹਿੰਦੂਕੁਸ਼ ਪਹਾੜਾਂ ਦੇ ਹੇਠਾਂ ਜ਼ਮੀਨ ਅਕਸਰ ਹਿੱਲਦੀ ਹੈ। ਇਨ੍ਹਾਂ ਭੂਚਾਲਾਂ ਕਾਰਨ ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਉਜ਼ਬੇਕਿਸਤਾਨ ਅਤੇ ਕਿਰਗਿਸਤਾਨ ਵੀ ਹਿੱਲ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਭੂਚਾਲ ਬਹੁਤ ਡੂੰਘਾਈ ਉਤੇ ਸੀ।