Business Khas

Latest news
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ
You are currently viewing ਮਨੀਪੁਰ ਵਿੱਚ ਔਰਤਾਂ ਨਾਲ ਬੇਪਤੀ ਕਰਨ ਵਾਲਿਆਂ ਨੂੰ ਚੋਰਾਹੇ ਵਿੱਚ ਟੰਗਕੇ ਫਾੰਸੀ ਦਿੱਤੀ ਜਾਵੇ:-ਸਿੱਖ ਤਾਲਮੇਲ ਕਮੇਟੀ।

ਮਨੀਪੁਰ ਵਿੱਚ ਔਰਤਾਂ ਨਾਲ ਬੇਪਤੀ ਕਰਨ ਵਾਲਿਆਂ ਨੂੰ ਚੋਰਾਹੇ ਵਿੱਚ ਟੰਗਕੇ ਫਾੰਸੀ ਦਿੱਤੀ ਜਾਵੇ:-ਸਿੱਖ ਤਾਲਮੇਲ ਕਮੇਟੀ।

 ਜਲੰਧਰ,(ਸੰਜੇ ਸ਼ਰਮਾ)- ਪਿਛਲੇ ਲਗਭਗ 8o ਦਿਨਾਂ ਤੋਂ ਮਨੀਪੁਰ ਵਿੱਚ ਹੋਈ ਹਿੰਸਾ ਨਿੰਦਣਯੋਗ ਹੈ,ਜਿਸ ਤਰਾਂ ਦੋ ਆਦੀਵਾਸੀ ਬੀਬੀਆਂ ਨੂੰ ਸ਼ਰੇਆਮ ਨੰਗਾ ਕਰਕੇ ਤੋਰਿਆ ਗਿਆ। ਅਤੇ ਉਨ੍ਹਾਂ ਨਾਲ ਬੇਪੱਤੀ ਕੀਤੀ ਗਈ, ਜਿਸ ਦੀ ਸਭਿਅਕ ਸਮਾਜ ਵਿਚ ਕੋਈ ਜਗ੍ਹਾ ਨਹੀਂ ਹੋ ਸਕਦੀ। ਇਹੋ ਜਿਹੇ ਗੁਨਾਹ ਕਰਨ ਵਾਲਿਆਂ ਵਿੱਚ ਜਨਤਕ ਚੋਰਾਹੇ ਵਿੱਚ ਟੰਗ ਕੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਤਾਂ ਹੀ ਇਹੋ ਜਿਹੇ ਘਿਨਾਉਣੇ ਅਪਰਾਧਾਂ ਨੂੰ ਠੱਲ ਪਾਈ ਜਾ ਸਕਦੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪ੍ਰਦੇਸੀ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ  ਸਿੰਘ ਸਿਦਕੀ,ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੁ,ਅਤੇ ਵਿੱਕੀ ਸਿੰਘ ਖਾਲਸਾ ਨੇ ਇਕ ਸਾੰਝੇ ਬਿਆਨ ਵਿਚ ਕਿਹਾ ਹੈ। ਕਿ ਇੱਕ ਪਾਸੇ ਭਾਰਤ ਦੁਨੀਆਂ ਦਾ ਅਗਾਹਵਧੂ ਵਿਕਸਤ ਦੇਸ਼ ਮੰਨਿਆ  ਜਾ ਰਿਹਾ ਹੈ। ਪਰ ਦੂਜੇ ਪਾਸੇ ਇੱਥੋਂ ਦੀਆਂ ਔਰਤਾਂ ਤੇ ਘੋਰ ਅੱਤਿਆਚਾਰ ਹੋ ਰਹੇ ਹਨ। ਬਲਾਤਕਾਰ ਅਤੇ ਨਿਰਵਸਤਰ ਕਰਕੇ ਔਰਤਾਂ ਨੂੰ ਘੁਮਾਇਆ ਜਾ ਰਿਹਾ ਹੈ। ਮਨੀਪੁਰ ਵਿਚ ਗੈਰ ਮਨੁੱਖੀ ਘਟਨਾਵਾਂ ਸਾੜਫੂਕ,ਲੂਟਖੋਹ,ਕਤਲੋਗੈਰਤ ਤੇ ਜਬਰਜਿਨਾਹ ਦੀਆਂ ਘਟਨਾਵਾਂ ਲਈ ਮਨੀਪੁਰ ਸਰਕਾਰ ਤੇ ਕੇਂਦਰ ਸਰਕਾਰ ਜਿੰਮੇਵਾਰ ਹੈ,ਜਿਸਨੇ ਸਮਾਂ ਰਹਿੰਦਿਆ ਰੋਕਣ ਦੀ ਕੋਈ ਵੀ ਉਪਰਾਲਾ ਨਹੀਂ ਕੀਤਾ।  ਆਗੂਆਂ ਨੇ ਕਿਹਾ, ਗੁਰੂ ਨਾਨਕ ਸਾਹਿਬ ਜੀ ਦੀ ਧਰਤੀ ਉਤੇ ਜਿਨਾ ਨੇ 550 ਸਾਲ ਪਹਿਲਾ ਔਰਤਾਂ ਨੂੰ ਬਰਾਬਰਤਾ ਦੇ ਅਧਿਕਾਰ ਦੀ ਗੱਲ ਕੀਤੀ ਸੀ। ਇਹੋ ਜਿਹੇ ਅਪਰਾਧ ਨਾ ਕਾਬਿਲੇ ਬਰਦਾਸ਼ਤ ਹਨ, ਰਾਜਿਨਿਤਕ ਆਗੂਆਂ ਨੂੰ ਅਪੀਲ ਕੀਤੀ ਪਾਰਟੀ ਪੱਧਰ ਤੋਂ ਉਪਰ ਉਠ ਕੇ ਔਰਤਾਂ ਦੇ ਹੱਕਾਂ ਲਈ ਉਹਨਾਂ ਦੇ ਸਤਿਕਾਰ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੋਕੇ ਤੇ 

ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਸੰਨੀ ਸਿੰਘ ਉਬਾਰਾਏ,,ਹਰਪਾਲ ਸਿੰਘ ਪਾਲੀ ਚੱਢਾ,ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।