Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

1988 ‘ਚ ਹੋਏ ਰੋਡ ਰੇਜ ਮਾਮਲੇ ‘ਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਇੱਕ ਸਾਲ ਦੀ ਸਜ਼ਾ ਕੱਟ ਕੇ ਵਾਪਸ ਆ ਚੁੱਕੇ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਸਿੱਧੂ ਮੂਸੇਵਾਲਾ ਨੂੰ ਸਭ ਤੋਂ ਪਹਿਲਾਂ ਯਾਦ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਕਿ ਸੋਮਵਾਰ ਨੂੰ ਉਹ ਪਿੰਡ ਮੂਸਾ ਵਿੱਚ ਸਿੱਧੂ ਮੂਸੇਵਾਲਾ ਦੀ ਹਵੇਲੀ ਜਾ ਕੇ ਉਸਦੇ ਮਾਂ ਬਾਪ ਨਾਲ ਦੁੱਖ ਸਾਂਝਾ ਕਰੇਗਾ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਬੋਲੇਗਾ।

ਜੇਲ੍ਹ ਤੋਂ ਰਿਹਾਅ ਹੋ ਚੁੱਕੇ ਨਵਜੋਤ ਸਿੰਘ ਸਿੱਧੂ ਆਪਣਾ ਜ਼ਿਆਦਾ ਸਮਾਂ ਪਟਿਆਲਾ ‘ਚ ਹੀ ਬਿਤਾਏਗਾ। ਇਸ ਤੋਂ ਪਹਿਲਾਂ ਉਹ ਕਾਲੀ ਮਾਤਾ ਮੰਦਿਰ ਅਤੇ ਦੁੱਖ ਨਿਵਾਰਨ ਗੁਰਦੁਆਰੇ ਜਾ ਕੇ ਦਰਸ਼ਨ ਕਰਨਗੇ। ਦੱਸ ਦੇਈਏ ਕਿ ਪਹਿਲਾਂ ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਾ ਚਾਹੁੰਦਾ ਸੀ ਪਰ ਕਿਸੇ ਕਾਰਨ ਸੋਮਵਾਰ ਨੂੰ ਦੁਪਹਿਰ 1 ਵਜੇ ਤੱਕ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ।

ਹੁਣ ਨਵਜੋਤ ਸਿੰਘ (Navjot Singh Sidhu) ਸੋਮਵਾਰ ਨੂੰ ਮੂਸੇ ਪਿੰਡ ਜਾਣਗੇ। ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ ਸੀ। ਸਿੱਧੂ ਨੂੰ ਵੀ ਉਨ੍ਹਾਂ ਦੇ ਕਹਿਣ ‘ਤੇ ਹੀ ਚੋਣਾਂ ‘ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ੍ਹ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।ਜੇਲ੍ਹ ਵਿੱਚ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲ ਸਕੇ। ਹਾਲਾਂਕਿ ਉਨ੍ਹਾਂ ਦੀ ਹੈਂਡਲਰ ਟੀਮ ਨੇ ਉਨ੍ਹਾਂ ਦੇ ਟਵਿੱਟਰ ਅਕਾਊਂਟ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਇਹ ਖਬਰ ਸੁਣ ਕੇ ਨਵਜੋਤ ਸਿੰਘ ਸਿੱਧੂ ਬਹੁਤ ਦੁਖੀ ਹਨ। ਦੂਜੇ ਪਾਸੇ ਜੇਲ੍ਹ ਜਾਣ ਤੋਂ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਸਨ।