Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ

ਮਸ਼ਹੂਰ ਪੰਜਾਬੀ ਸੂਫੀ ਗਾਇਕ ‘ਕੰਵਰ ਗਰੇਵਾਲ’ ਨਾਲ ਲੁੱਟ ਦੀ ਕੋਸ਼ਿਸ਼!

ਪੰਜਾਬ ਦੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨਾਲ ਇੱਕ ਹੈਰਾਨੀਜਨਕ ਘਟਨਾ ਵਾਪਰੀ ਹੈ। ਦਰਅਸਲ ਗਾਇਕ ਕੰਵਰ ਗਰੇਵਾਲ ਨੇ ਦੋ ਦਿਨ ਪਹਿਲਾਂ ਗੁਰਾਇਆ ਹਾਈਵੇ ‘ਤੇ ਇਕ ਮੇਲੇ ਦੌਰਾਨ ਆਪਣੇ ਨਾਲ ਹੋਈ ਲੁੱਟ ਦੀ ਘਟਨਾ ਦਾ ਜ਼ਿਕਰ ਕੀਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਉਸ ਨੇ ਦੱਸਿਆ ਕਿ ਉਹ ਰਾਤ ਸਮੇਂ ਅੰਮ੍ਰਿਤਸਰ ਤੋਂ ਇਕੱਲਾ ਹੀ ਵਾਪਸ ਆ ਰਹੇ ਸੀ ਅਤੇ ਜਦੋਂ ਉਹ ਫਗਵਾੜਾ ਅਤੇ ਗੁਰਾਇਆ ਵਿਚਕਾਰ ਪੈਂਦੇ ਨੈਸ਼ਨਲ ਹਾਈਵੇਅ ‘ਤੇ ਗੁਰਾਇਆ ਦੇ ਨਜ਼ਦੀਕ ਸੜਕ ‘ਤੇ ਪਹੁੰਚੇ ਤਾਂ ਪੌਣੇ ਦੋ ਵਜੇ ਦੇ ਵਿਚਕਾਰ ਕੁਝ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਰੋਕ ਲਿਆ ਅਤੇ ਉਸ ਦੀ ਕਾਰ ‘ਚ ਦਾਖਲ ਹੋ ਗਏ।ਗਾਇਕ ਗਰੇਵਾਲ ਨੇ ਅੱਗੇ ਦੱਸਿਆ ਕਿ ਮੈਂ ਕਾਰ ਵਿੱਚ ਸ਼ਲੋਕ ਲਗਾਏ ਹੋਏ ਸਨ। ਕਾਰ ਵਿੱਚ ਬੈਠਣ ਤੋਂ ਬਾਅਦ ਉਨ੍ਹਾਂ ਵਿੱਚੋਂ ਇੱਕ ਮੇਰੀ ਕਾਰ ਦੀ ਅਗਲੀ ਸੀਟ ‘ਤੇ ਬੈਠ ਗਿਆ ਅਤੇ ਬਾਕੀ ਲੋਕ ਕਾਰ ਦੀ ਪਿਛਲੀ ਸੀਟ ‘ਤੇ ਬੈਠ ਗਏ। ਥੋੜ੍ਹਾ ਅੱਗੇ ਜਾਣ ‘ਤੇ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਕਿਹਾ ਕਿ ਸਾਨੂੰ ਇੱਥੇ ਹੀ ਉਤਾਰ ਦਿਓ ਅਤੇ ਕਹਿਣ ਲੱਗੇ ਕਿ ਅਸੀਂ ਲੁੱਟਣ ਲਈ ਤੁਹਾਡੀ ਕਾਰ ‘ਚ ਬੈਠੇ ਹਾਂ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਕੰਵਰ ਗਰੇਵਾਲ ਕਾਰ ‘ਚ ਹੈ।ਕੰਵਰ ਗਰੇਵਾਲ ਨੇ ਉਨ੍ਹਾਂ ਨੂੰ 500 ਰੁਪਏ ਦੇ ਕੇ ਦੁੱਧ ਪੀਣ ਲਈ ਕਿਹਾ ਅਤੇ ਫਿਰ ਪੰਜੇ ਜਣੇ ਉਥੋਂ ਚਲੇ ਗਏ। ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰ ਰਹਿਣ ਦੀ ਲੋੜ ਹੈ। ਇਸ ਘਟਨਾ ਵਿੱਚ ਲੁਟੇਰੇ ਕੰਵਰ ਗਰੇਵਾਲ ਨੂੰ ਇਸ ਲਈ ਛੱਡ ਕੇ ਚਲੇ ਗਏ ਕਿਉਂਕਿ ਉਹ ਇਕ ਮਸ਼ਹੂਰ ਸ਼ਖਸੀਅਤ ਸਨ ਪਰ ਜੇਕਰ ਉਥੇ ਕੋਈ ਆਮ ਵਿਅਕਤੀ ਹੁੰਦਾ ਤਾਂ ਉਸ ਨਾਲ ਵੱਡੀ ਲੁੱਟ ਦੀ ਵਾਰਦਾਤ ਵਾਪਰ ਸਕਦੀ ਸੀ