Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਹਿੰਦਰ ਭਗਤ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨਾਲ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਮੱਥਾ ਟੇਕਿਆ

ਮਹਿੰਦਰ ਭਗਤ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨਾਲ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਮੱਥਾ ਟੇਕਿਆ

ਜਲੰਧਰ, ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਪਾਰਟੀ ਅਧਿਕਾਰੀਆਂ ਨਾਲ ਸ੍ਰੀ ਗੁਰੂ ਰਵਿਦਾਸ ਧਾਮ ਦਾ ਦੌਰਾ ਕਰਕੇ ਮੱਥਾ ਟੇਕਿਆ। ਸ੍ਰੀ ਮਹਿੰਦਰ ਭਗਤ ਨੇ ‘ਆਪ’ ਦੇ ਮੇਅਰ ਵਿਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਹਲਕਾ ਇੰਚਾਰਜ ਜਲੰਧਰ ਕੈਂਟ ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਸੇਠ ਸਤਪਾਲ, ਵਾਈਸ ਚੇਅਰਮੈਨ ਪਵਨ ਹੰਸ ਅਤੇ ਸੌਰਭ ਸੇਠ ਦੀ ਮੌਜੂਦਗੀ ਵਿੱਚ ਜਲੰਧਰ ਦੇ ਪ੍ਰਸਿੱਧ ਧਾਰਮਿਕ ਸਥਾਨ ਬੂਟਾ ਮੰਡੀ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ ਧਾਮ ਵਿਖੇ ਮੱਥਾ ਟੇਕਿਆ। ਮੰਦਿਰ ਦੀ ਪ੍ਰਬੰਧਕ ਕਮੇਟੀ ਨੇ ਸਾਰਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ ਵਿੱਚ ਪਹਿਲੀ ਵਾਰ ‘ਆਪ’ ਵਲੋਂ ਹਾਊਸ ਬਣਾਇਆ ਗਿਆ ਹੈ ਅਤੇ ਇਹ ਸਭ ਪ੍ਰਮਾਤਮਾ ਦੇ ਆਸ਼ੀਰਵਾਦ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਆਸ਼ੀਰਵਾਦ ਲਿਆ ਗਿਆ ਹੈ, ਤਾਂ ਜੋ ਅਸੀਂ ਇਕਜੁੱਟਤਾ ਨਾਲ ਆਪਣੇ ਮਹਾਂਨਗਰ ਨੂੰ ਇੱਕ ਸਾਫ਼-ਸੁਥਰਾ ਸ਼ਹਿਰ ਬਣਾ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਨਗਰ ਨਿਗਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸ਼ਹਿਰ ਨੂੰ ਵਿਕਸਤ ਸ਼ਹਿਰ ਬਣਾਉਣ ਲਈ ਵਿਸ਼ੇਸ਼ ਤੌਰ ‘ਤੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹਨਾਂ ਹੁਕਮਾਂ ਅਨੁਸਾਰ ਹੀ ਕੰਮ ਕਰਾਂਗੇ।

—