Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਮਾਸਟਰ ਕਾਰਡ ਦੇ CEO ਅਜੇ ਸਿੰਘ ਬੰਗਾ ਦਾ ਵਿਸ਼ਵ ਬੈਂਕ ਦਾ ਪ੍ਰਧਾਨ ਬਣਨ ਤੇ ਸਿੱਖ ਤਾਲਮੇਲ ਕਮੇਟੀ ਨੇ ਮਿਠਾਈ ਵੰਡੀ

ਜਲੰਧਰ,(ਸੰਜੇ ਸ਼ਰਮਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵਲੋ  ਇਕ ਗੁਰਸਿੱਖ ਅਜੇ ਸਿੰਘ ਬੰਗਾ ਜਲੰਧਰ ਜਿਲੇ ਨਾ ਸੰਬੰਧਿਤ ਹਨ ਅਤੇ ਮਾਸਟਰ ਕਾਰਡ ਦੇ CEO ਹਨ,ਅਤੇ ਜਿਨਾਂ ਨੂੰ 2016 ਵਿੱਚ ਪਦਮ ਸ੍ਰੀ ਵੀ ਮਿਲ ਚੁਕਿਆਂ ਹੈ,ਉਹਨਾਂ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਾਇਆ ਗਿਆ ਹੈ। ਜਿਸ ਨਾਲ ਸਮੂਚੀ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਨਾਲ ਹਰ ਸਿੱਖ ਆਪਣੇ ਆਪ ਨੂੰ ਗੌਰਵ ਮਈ ਮਹਿਸੂਸ ਕਰ ਰਹੇ ਹਨ, ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਵੱਲੋ ਆਪਣੇ ਦਫ਼ਤਰ ਪੁਲੀ ਅਲੀ ਮੁਹੱਲੇ ਵਿਖੇ ਮਿਠਾਈ ਵੰਡਕੇ ਸਾਰੇ ਮੈਂਬਰਾਂ ਨੇ ਇਕ ਦੂਜੇ ਨੂੰ ਵਧਾਈਆ ਦਿਤੀਆਂ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪ੍ਰੀਤ ਸਿੰਘ ਨੀਟੂ,ਹਰਪਾਲ ਸਿੰਘ ਚੱਢਾ,ਵਿੱਕੀ ਸਿੰਘ ਖਾਲਸਾ,ਗੁਰਵਿੰਦਰ ਸਿੰਘ ਸਿਧੂ ਤੇ ਗੁਰਦੀਪ ਸਿੰਘ ਲੱਕੀ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਰਦਾਰ ਮਨਮੋਹਣ ਸਿੰਘ ਨੇ ਆਪਣੀ ਯੋਗਤਾ ਦੇ ਨਾਲ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ,ਤੇ ਵਿਸ਼ਵ ਭਰ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ

ਹਨ। ਉਸੇ ਤਰ੍ਹਾਂ ਸਰਦਾਰ ਅਜੇ ਸਿੰਘ ਬੰਗਾ ਵੀ ਆਪਣੀ ਯੋਗਤਾ ਨਾਲ ਇਸ ਮੁਕਾਮ ਤੇ ਪਹੁੰਚੇ ਹਨ। ਜੋ ਬਾਈਡੇਨ ਜੋ ਕਿ ਅਮਰੀਕਾ ਦੇ ਰਾਸ਼ਟਰਪਤੀ ਹਨ, ਉਨ੍ਹਾਂ ਵੱਲੋਂ ਅਜੇ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਾਕੇ ਸਿੱਖ ਕੌਮ ਦਾ ਮਾਣ ਵਧਾਇਆ ਹੈ, ਅਸੀਂ ਉਮੀਦ ਕਰਦੇ ਹਾਂ ਸਰਦਾਰ ਬੰਗਾ ਤੋਂ ਪ੍ਰੇਰਨਾ ਲੈ ਕੇ ਹੋਰ ਵੀ ਸਿੱਖ ਅੱਗੇ ਵਧਣਗੇ, ਸਾਰੇ ਸੰਸਾਰ ਵਿੱਚ ਸਿੱਖ ਕੌਮ ਦਾ ਹੋਰ ਮਾਣ ਵਧਾਉਂਣਗੇ। ਇਥੇ ਇਹ ਦਸਣਾ ਵੀ ਵਰਣਨਯੋਗ ਹੈ ਕਿ ਸਰਦਾਰ ਬੰਗਾ ਪੂਰੀ ਤਰਾਂ ਸਾਬਤ ਸੂਰਤ ਸਿੱਖ ਹਨ। ਇਸ ਤੋਂ ਇਹ ਪ੍ਰੇਰਨਾ ਵੀ ਮਿਲਦੀ ਹੈ ਕਿ ਸਿੱਖ ਪੂਰਨ ਰੂਪ ਸਿੱਖ ਰਹਿਕੇ ਉਚੇ ਮੁਕਾਮ ਹਾਸਲ ਕਰ ਸਕਦੇ ਹਨ।ਇਸ ਮੌਕੇ ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ,ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।