Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮੁਲਾਜ਼ਮਾਂ ਮੰਗਾਂ ਨੂੰ ਬਜਟ ਵਿੱਚ ਅਣਗੋਲਿਆ ਕਰਨ ਕਾਰਨ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ

ਮੁਲਾਜ਼ਮਾਂ ਮੰਗਾਂ ਨੂੰ ਬਜਟ ਵਿੱਚ ਅਣਗੋਲਿਆ ਕਰਨ ਕਾਰਨ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ

ਜਲੰਧਰ ਵਿਖੇ ਸਰਕਾਰੀ ਮੁਲਾਜ਼ਮਾਂ ਦੀਆਂ ਵੱਖ ਵੱਖ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ ਗਿਆ। ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਅਤੇ ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਦੌਰਾਨ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ। ਸਮੁੱਚੇ ਮੁਲਾਜ਼ਮ ਵਰਗ ਨੂੰ ਸਰਕਾਰ ਤੋਂ ਬਹੁਤ ਆਸ ਸੀ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੇ ਕੁੱਝ ਐਲਾਨ ਕਰਨਗੇ ਅਤੇ ਕੀਤੇ ਗਏ ਐਲਾਨਾਂ ਨੂੰ ਲਾਗੂ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਕਿਸੇ ਵੀ ਮੰਗ ਤੇ ਕੋਈ ਵੀ ਐਲਾਨ ਨਹੀਂ ਕੀਤਾ ਗਿਆ। ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਮੁਲਾਜ਼ਮ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਤਾਂ ਲੁਧਿਆਣਾ ਵੈਸਟ ਦੀ ਜ਼ਿਮਨੀ ਚੋਣ ਦੌਰਾਨ ਵੱਡਾ ਸ਼ੰਘਰਸ਼ ਉਲੀਕਿਆ ਜਾਵੇਗਾ। ਜਿਸ ਤਰ੍ਹਾਂ ਲੋਕਾਂ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਸੱਤਾਂ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ ਉਸੇ ਤਰ੍ਹਾਂ ਹੀ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ ਤਾਂ 2027 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚੋਂ ਵੀ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ।

ਇਸ ਮੌਕੇ ਤੇ ਅਮਨਦੀਪ ਸਿੰਘ ਸੂਬਾ ਵਿੱਤ ਸਕੱਤਰ ਸੀ.ਪੀ.ਐਫ ਕਰਮਚਾਰੀ ਯੂਨੀਅਨ, ਪਵਨ ਕੁਮਾਰ, ਕ੍ਰਿਪਾਲ ਸਿੰਘ, ਰਣਜੀਤ ਰਾਵਤ, ਦਵਿੰਦਰ ਭੱਟੀ, ਵਿਨੋਦ ਸਾਗਰ, ਜੋਰਾਵਰ ਸਿੰਘ, ਡਿੰਪਲ ਰਹੇਲਾ, ਸੁਖਵਿੰਦਰ ਸਿੰਘ ਸੁੱਖੀ, ਸੁਖਦੇਵ ਬਸਰਾ, ਹਰਮਨ ਸਿੰਘ, ਗਗਨਦੀਪ ਸਿੰਘ, ਇੰਦਰਜੀਤ ਸਿੰਘ, ਰਮਾ ਰਾਣੀ, ਰਜਨੀ ਬਾਲਾ, ਕਵੀਤਾ, ਨਰੇਸ਼ ਕੋਲ, ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਮੌਜੂਦ ਸਨ।