Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ,(ਸੰਜੇ ਸ਼ਰਮਾ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ.ਵੀ.ਐਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।