Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮੈਨੇਜਮੈਂਟ ਵੱਲੋਂ ਸਕੂਲ ਦੀ ਪ੍ਰਿੰਸੀਪਲ ਨੂੰ ਕੀਤਾ ਫਾਰਗ

ਮੈਨੇਜਮੈਂਟ ਵੱਲੋਂ ਸਕੂਲ ਦੀ ਪ੍ਰਿੰਸੀਪਲ ਨੂੰ ਕੀਤਾ ਫਾਰਗ

ਜਲੰਧਰ ਅੰਮ੍ਰਿਤਸਰ ਰੋਡ ਤੇ ਸਥਿਤ C.J.S ਪਬਲਿਕ ਸਕੂਲ ਵੱਲੋਂ ਸਕੂਲੀ ਬੱਚਿਆਂ ਦੇ ਨਾਮ ਤੇ ਇੱਕ ਲਿਖਤੀ ਫਰਮਾਨ ਜਾਰੀ ਕੀਤਾ, ਜਿਸ ਵਿੱਚ ਬੱਚਿਆਂ ਨੂੰ ਸਕੂਲ ਅੰਦਰ ਕੜੇ ਨਾ ਪਾ ਕੇ ਆਉਣ ਬਾਰੇ ਕਿਹਾ ਗਿਆ ਸੀ। ਜਦ ਇਸ ਫੁਰਮਾਨ ਦਾ ਸਿੱਖ ਤਾਲਮੇਲ ਕਮੇਟੀ ਨੂੰ ਪਤਾ ਲੱਗਾ ਤਾਂ ਉਸਦੇ ਮੈਂਬਰ ਤੁਰੰਤ ਸੀਜੀਐਸ ਪਬਲਿਕ ਸਕੂਲ ਪਹੁੰਚੇ। ਜਦੋਂ ਸਾਰੇ ਮੈਂਬਰਾਂ ਨੇ ਸਕੂਲ ਜਾ ਕੇ ਬੱਚਿਆਂ ਨਾਲ ਗੱਲਬਾਤ ਕੀਤੀ, ਤਾਂ ਬੱਚਿਆਂ ਨੇ ਦੱਸਿਆ ਕਿ ਸਕੂਲ ਵਿੱਚ ਕੜਾ ਪਾਕੇ ਆਉਣ ਤੇ 500 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਂਦਾ ਹੈ। ਮੈਂਬਰਾਂ ਨੂੰ ਬੱਚਿਆਂ ਨੇ ਦੱਸਿਆ ਕਿ ਮੈਨੇਜਮੈਂਟ ਨੇ ਇੱਕ ਵੱਡਾ ਸਾਰਾ ਬੋਰਡ ਬਣਾਇਆ ਹੈ,ਜਿੱਥੇ ਬੱਚਿਆਂ ਦੇ ਕੜੇ ਲਵਾਕੇ ਟੰਗੇ ਜਾਂਦੇ ਹਨ,ਬੋਰਡ ਖੁਦ ਕਮੇਟੀ ਮੈਂਬਰਾਂ ਨੇ ਦੇਖਿਆ। ਸਿੱਖ ਤਾਲਮੇਲ ਕਮੇਟੀ ਵੱਲੋਂ ਡਿਵੀਜ਼ਨ ਨੰਬਰ ਇੱਕ ਦੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਅਤੇ ਸੁਰਜੀਤ ਸਿੰਘ ਏਐਸਆਈ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ।

ਅਤੇ ਸਕੂਲ ਮੈਨੇਜਮੈਂਟ ਦੇ ਸ੍ਰੀ ਲਲਿਤ ਮਿੱਤਲ ਵੀ ਮੌਕੇ ਤੇ ਪਹੁੰਚ ਗਏ। ਕਮੇਟੀ ਮੈਂਬਰਾਂ ਵੱਲੋਂ ਸਾਰਾ ਮਾਮਲਾ ਉਹਨਾਂ ਦੀ ਜਾਣਕਾਰੀ ਵਿੱਚ ਲਿਆਂਦਾ। ਜਿਸ ਤੇ ਉਹਨਾਂ ਨੇ ਸਾਰੀ ਮੈਨੇਜਮੈਂਟ ਕਮੇਟੀ ਵੱਲੋਂ ਸਮੁੱਚੇ ਸਿੱਖ ਜਗਤ ਤੋਂ ਮੁਆਫੀ ਮੰਗੀ ਅਤੇ ਅੱਗੋਂ ਤੋਂ ਸਿੱਖ ਭਾਵਨਾਵਾਂ ਦਾ ਪੂਰਾ ਆਦਰ ਕਰਨ ਦਾ ਭਰੋਸਾ ਦਿੱਤਾ।
ਅਤੇ ਸਕੂਲ ਦੀ ਪ੍ਰਿੰਸੀਪਲ ਡਾਕਟਰ ਰਵੀ ਸੁਤਾ ਨੇ ਆਪਣੀ ਗਲਤੀ ਲਈ ਹੱਥ ਜੋੜ ਕੇ ਮੁਆਫੀ ਮੰਗੀ ਅਤੇ ਰਹਿੰਦੀ ਜ਼ਿੰਦਗੀ ਵਿੱਚ ਕਦੇ ਵੀ ਅਜਿਹੀ ਗਲਤੀ ਨਾ ਕਰਨ ਦਾ ਭਰੋਸਾ ਦਵਾਇਆ। ਮੈਨੇਜਮੈਂਟ ਦੇ ਸਕੱਤਰ ਲਲਿਤ ਮਿੱਤਲ ਨੇ ਤੁਰੰਤ ਪ੍ਰਿੰਸੀਪਲ ਦਾ ਅਸਤੀਫਾ ਲੈ ਕੇ ਉਸ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ। ਅਤੇ ਸਿੱਖ ਤਾਲਮੇਲ ਕਮੇਟੀ ਨਾਲ ਗਲਤ ਵਿਵਹਾਰ ਕਰਨ ਵਾਲੇ ਕਲਰਕ ਨੂੰ ਵੀ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ। ਇਸ ਮੌਕੇ ਤੇ ਜਿਹੜੇ ਬੱਚਿਆਂ ਦੇ ਕੜੇ ਲਵਾ ਕੇ ਰੱਖੇ ਹੋਏ ਸਨ, ਉਹਨਾਂ ਨੂੰ ਖੁਦ ਪ੍ਰਿੰਸੀਪਲ ਨੇ ਉਹਨਾਂ ਤੇ ਹੱਥਾਂ ਵਿੱਚ ਪਵਾ ਕੇ ਮੁਆਫੀ ਮੰਗੀ ਤੇ ਗਲਤੀ ਦਾ ਪਛਤਾਵਾ ਕੀਤਾ। ਸਾਰੇ ਬੱਚਿਆਂ ਨੇ ਸਿੱਖ ਤਾਲਮੇਲ ਕਮੇਟੀ ਦਾ ਧੰਨਵਾਦ ਕੀਤਾ। ਅਤੇ ਜੈਕਾਰੇ ਬੁਲਾ ਕੇ ਖੁਸ਼ੀ ਮਨਾਈ।

ਅੱਗੋਂ ਤੋਂ ਅਜਿਹਾ ਨਾ ਕਰਨ ਦਾ ਭਰੋਸਾ ਦੇਣ ਉਪਰੰਤ ਹੋਰਾ ਨੂੰ ਚੇਤਾਵਨੀ ਦਿੱਤੀ ਕਿ ਅਜਿਹਾ ਕਰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੈਂਬਰਾਂ ਵਿੱਚ ਹਰਪਾਲ ਸਿੰਘ ਚੱਡਾ, ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸਿੱਧੂ, ਸਤਪਾਲ ਸਿੰਘ ਸਿੱਧਕੀ, ਹਰਜੋਤ ਸਿੰਘ ਲੱਕੀ, ਭਾਈ ਕਰਮਜੀਤ ਸਿੰਘ ਨੂਰ, ਵਿੱਕੀ ਸਿੰਘ ਖਾਲਸਾ ਤੇ ਗੁਰਦੀਪ ਸਿੰਘ ਕਾਲੀਆ ਕਲੋਨੀ ਜਤਿੰਦਰ ਸਿੰਘ ਕੋਹਲੀ ਅਰਵਿੰਦਰ ਪਾਲ ਸਿੰਘ ਬੱਬਲੂ ਗੁਰਮੀਤ ਸਿੰਘ ਹਨੀ ਸਰਦੂਲ ਸਿੰਘ ਹਨੀ ਆਦਿ ਮੌਜੂਦ ਸਨ।