Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਮੋਬਾਈਲ ਵੈਨਾਂ ਉਤੇ ਮਿਲਣਗੀਆਂ 60 ਰੁਪਏ ਕਿੱਲੋ ਦਾਲਾਂ ਤੇ 25 ਰੁਪਏ ਪਿਆਜ਼,ਮੋਦੀ ਸਰਕਾਰ
Chana dal background

ਮੋਬਾਈਲ ਵੈਨਾਂ ਉਤੇ ਮਿਲਣਗੀਆਂ 60 ਰੁਪਏ ਕਿੱਲੋ ਦਾਲਾਂ ਤੇ 25 ਰੁਪਏ ਪਿਆਜ਼,ਮੋਦੀ ਸਰਕਾਰ

ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਬੁੱਧਵਾਰ ਨੂੰ 75 ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਘੱਟ ਕੀਮਤ ਉਤੇ ਦਾਲਾਂ ਅਤੇ ਪਿਆਜ਼ ਮੁਹੱਈਆ ਕਰਵਾਉਣਗੀਆਂ। ਇਹ ਸਕੀਮ ਹੋਰ ਰਾਜਾਂ ਵਿਚ ਵੀ ਸ਼ੁਰੂ ਕੀਤੀ ਜਾ ਰਹੀ ਹੈ।ਸਰਕਾਰ ਨੇ ਇਸ ਨੂੰ ‘ਭਾਰਤ ਦਲ’ ਦਾ ਨਾਮ ਦਿੱਤਾ ਹੈ। ਨੈਸ਼ਨਲ ਕੰਜ਼ਿਊਮਰ ਕੋਆਪ੍ਰੇਟਿਵ ਫੈਡਰੇਸ਼ਨ ਆਫ ਇੰਡੀਆ ਲਿਮਟਿਡ (ਐੱਨ.ਸੀ.ਸੀ.ਐੱਫ.) ਦੇ ਦਫਤਰ ਵਿਖੇ ਇੱਕ ਸਮਾਗਮ ਵਿੱਚ ਬੋਲਦਿਆਂ ਚੌਬੇ ਨੇ ਕਿਹਾ ਕਿ ਇਹ ਲੋਕਾਂ ਨੂੰ ਸਸਤੇ ਦਰਾਂ ‘ਤੇ ਜ਼ਰੂਰੀ ਖੁਰਾਕੀ ਵਸਤਾਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਇੱਕ ਪਾਇਲਟ ਪ੍ਰੋਜੈਕਟ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਹੋਰ ਸ਼ਹਿਰਾਂ ਵਿੱਚ ਵੀ ਅਜਿਹੇ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਮੰਤਰਾਲਾ ਲੋਕਾਂ ਨੂੰ ਰਸੋਈ ਦੀਆਂ ਵਸਤੂਆਂ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਉਣਾ ਚਾਹੁੰਦਾ ਹੈ ਅਤੇ ਭਵਿੱਖ ‘ਚ ਬਾਜਰੇ ਸਮੇਤ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਇਸ ‘ਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਦਾਲਾਂ ਦੀ ਕੀਮਤ 60 ਰੁਪਏ ਅਤੇ ਪਿਆਜ਼ ਦੀ ਕੀਮਤ 25 ਰੁਪਏ ਪ੍ਰਤੀ ਕਿਲੋ ਹੈ।11 ਅਗਸਤ ਤੋਂ ਹੁਣ ਤੱਕ ਦਿੱਲੀ, ਆਂਧਰਾ ਪ੍ਰਦੇਸ਼, ਅਸਾਮ, ਤੇਲੰਗਾਨਾ, ਹਿਮਾਚਲ ਪ੍ਰਦੇਸ਼, ਉੜੀਸਾ, ਪੰਜਾਬ, ਪੱਛਮੀ ਬੰਗਾਲ, ਕਰਨਾਟਕ, ਤਾਮਿਲਨਾਡੂ, ਚੰਡੀਗੜ੍ਹ ਅਤੇ ਕੇਰਲ ਸਮੇਤ 12 ਰਾਜਾਂ ਵਿਚ ਥੋਕ ਬਾਜ਼ਾਰ ਵਿੱਚ 35,250 ਟਨ ਪਿਆਜ਼ ਜਾਰੀ ਕੀਤਾ ਗਿਆ ਹੈ।ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਕਿਹਾ ਕਿ ਸਰਕਾਰ ਥੋਕ ਅਤੇ ਪ੍ਰਚੂਨ ਬਾਜ਼ਾਰਾਂ ਵਿੱਚ ਪਿਆਜ਼ ਦਾ ਬਫਰ ਸਟਾਕ ਜਾਰੀ ਕਰਕੇ ਪਿਆਜ਼ ਦੀਆਂ ਕੀਮਤਾਂ ਵਿੱਚ ਕਿਸੇ ਵੀ ਤਾਜ਼ਾ ਵਾਧੇ ਨੂੰ ਰੋਕਣ ਦੀ ਕੋਸ਼ਿਸ਼ ਕਰੇਗੀ।ਸਰਕਾਰ ਮੁਤਾਬਕ, ਪਿਆਜ਼ ਦੀਆਂ ਕੀਮਤਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਰੋਕਣ ਲਈ 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਪਣੇ ਥੋਕ ਬਫਰ ਸਟਾਕ ਤੋਂ 36 ਹਜ਼ਾਰ 250 ਟਨ ਪਿਆਜ਼ ਜਾਰੀ ਕੀਤਾ ਹੈ।