Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮੌਸਮ ਵਿਭਾਗ (IMD) ਦੇ ਅਨੁਸਾਰ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਤੇ ਗੜੇਮਾਰੀ ਚੇਤਾਵਨੀ

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 10 ਮਾਰਚ 2024 ਦੀ ਰਾਤ ਤੋਂ ਪੱਛਮੀ ਹਿਮਾਲਿਆ ਖੇਤਰ ਨੂੰ ਪ੍ਰਭਾਵਿਤ ਕਰਨ ਵਾਲੀ ਇੱਕ ਤਾਜ਼ਾ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਇਸ ਕਾਰਨ ਪਹਾੜੀ ਖੇਤਰਾਂ ਵਿੱਚ 12 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਹੋਵੇਗੀ।ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਇਸ ਦਾ ਅਸਰ ਦਿਖਾਈ ਦੇਣ ਦੀ ਸੰਭਾਵਨਾ ਹੈ। ਇਸ ਲਈ 10 ਤੋਂ 12 ਮਾਰਚ ਦੌਰਾਨ ਮੌਸਮ ਬਦਲ ਸਕਦਾ ਹੈ।ਮੌਸਮ ਵਿਭਾਗ ਦਾ ਮੰਨਣਾ ਹੈ ਕਿ ਰਾਜਧਾਨੀ ਦਿੱਲੀ ‘ਚ 11 ਮਾਰਚ ਤੋਂ ਤਾਪਮਾਨ ਵਧੇਗਾ ਅਤੇ ਮੌਸਮ ‘ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਕ ਫਰਵਰੀ ਦੇ ਅੰਤ ‘ਚ ਘੱਟੋ-ਘੱਟ ਤਾਪਮਾਨ ‘ਚ ਵਾਧਾ ਦੇਖਿਆ ਗਿਆ ਸੀ ਪਰ ਪਿਛਲੇ ਕਈ ਦਿਨਾਂ ਤੋਂ ਇਕ ਵਾਰ ਫਿਰ ਤੋਂ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਦਿੱਲੀ ‘ਚ ਸਵੇਰੇ-ਸ਼ਾਮ ਠੰਡ ਰਹਿੰਦੀ ਹੈ।ਆਈਐਮਡੀ ਦੇ ਅਨੁਸਾਰ ਇੱਕ ਚੱਕਰਵਾਤੀ ਸਰਕੂਲੇਸ਼ਨ ਹੇਠਲੇ ਟ੍ਰੋਪੋਸਫੈਰਿਕ ਪੱਧਰ ‘ਤੇ ਦੱਖਣੀ ਓਡੀਸ਼ਾ ਦੇ ਉੱਪਰ ਸਥਿਤ ਹੈ। ਇਸ ਦੇ ਪ੍ਰਭਾਵ ਕਾਰਨ 9 ਮਾਰਚ ਤੱਕ ਓਡੀਸ਼ਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਦੀ ਸੰਭਾਵਨਾ ਹੈ। ਮੌਜੂਦਾ ਵੈਸਟਰਨ ਡਿਸਟਰਬੈਂਸ ਦੇ ਪੂਰਬ ਵੱਲ ਵਧਣ ਕਾਰਨ ਅਗਲੇ 2 ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਬਾਰਿਸ਼ ਦੀ ਸਥਿਤੀ ਬਣੀ ਰਹੇਗੀ।