Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ

ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ ਵਿੱਚ ਤੇਜ਼ ਗਰਜ, ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ।ਈਐਮਡੀ ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜੀ 23 ਤੋਂ 26 ਮਈ ਤੱਕ ਉੱਤਰੀ ਖੇਤਰ ਵਿੱਚ ਜਾਣ ਦੀ ਬਹੁਤ ਸੰਭਾਵਨਾ ਹੈ। ਅਰਬ ਸਾਗਰ ਦੇ ਨਾਲ-ਨਾਲ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਠੰਡੀ ਹਵਾ ਕਾਰਨ ਵਾਯੂਮੰਡਲ ‘ਚ ਨਮੀ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਬਾਰਿਸ਼ ਦੀ ਸੰਭਾਵਨਾ ਹੋਰ ਵਧ ਗਈ ਹੈ।

ਅਜਿਹੇ ‘ਚ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ‘ਚ ਦਿਨ ਦੇ ਤਾਪਮਾਨ ‘ਚ ਵੀ ਚਾਰ ਤੋਂ ਛੇ ਡਿਗਰੀ ਦੀ ਗਿਰਾਵਟ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ 24 ਤੇ 25 ਮਈ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਕਰਕੇ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ 26 ਤੇ 27 ਮਈ ਨੂੰ ਕੁਝ ਥਾਵਾਂ ’ਤੇ ਹਲਕਾ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਅਗਲਾ ਪੂਰਾ ਹਫ਼ਤਾ ਪੱਛਮੀ ਵਿਗਾੜ ਦੇ ਚਲਦਿਆਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਜਦੋਂਕਿ ਜੂਨ ਦੇ ਪਹਿਲੇ ਹਫ਼ਤੇ ਤਾਪਮਾਨ ਵਧ ਸਕਦਾ ਹੈ।