Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਯਾਰੀਆ 2 ਫਿਲਮ ਵਿੱਚ ਸਿੱਖੀ ਕਕਾਰਾ ਦੇ ਅਪਮਾਨ ਕਰਨ ਵਾਲਿਆਂ ਤੇ ਕਾਨੂੰਨੀ ਕਾਰਵਾਈ ਦੀ ਮੰਗ—-ਸਿੱਖ ਤਾਲਮੇਲ ਕਮੇਟੀ ਜਲੰਧਰ

ਜਲੰਧਰ,(ਸੰਜੇ ਸ਼ਰਮਾ)-ਟੀ ਸੀਰੀਜ ਕੰਪਨੀ ਦੇ ਯੂ ਟੀਊਬ ਚੈਨਲ ਤੇ ਯਾਰੀਆਂ 2 ਦੇ ਰਿਲੀਜ਼ ਕੀਤੇ ਗਏ ਇੱਕ ਗੀਤ ਵਿੱਚ ਇੱਕ ਕਲੀਨ ਸ਼ੇਵ ਅਦਾਕਾਰ ਵੱਲੋਂ ਸਿੱਖ ਕਕਾਰਾ ਗਾਤਰਾ ਅਤੇ ਕਿਰਪਾਨ ਪਾ ਕੇ ਇੱਕ ਇੱਕ ਗੀਤ ਗਾਇਆ ਗਿਆ ਹੈ ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਨਿਰਾਦਰ ਕੀਤਾ ਗਿਆ ਹੈ। ਉਸ ਸੰਬੰਧ ਵਿਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਦਾ ਇਕ ਪ੍ਰਤੀਨਿਧੀ ਮੰਡਲ ਥਾਣਾ ਡਵੀਜ਼ਨ ਨੰਬਰ 4. ਦੇS.H.O ਅਸ਼ੋਕ ਕੁਮਾਰ ਸ਼ਰਮਾ ਨੂੰ ਮਿਲ ਕੇ ਇੱਕ ਦਰਖਾਸਤ ਫਿਲਮ ਦੇ ਨਿਰਮਾਤਾ,ਅਦਾਕਾਰਾ ਅਤੇ ਗਾਣਾ ਰਿਲੀਜ਼ ਕਰਨ ਵਾਲੀ ਕੰਪਨੀ ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਲਈ ਦਰਖਾਸਤ ਦਿੱਤੀ ਗਈ ਦਰਖ਼ਾਸਤ ਦੇਣ ਵਾਲਿਆਂ ਵਿੱਚ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ,ਗੁਰਵਿੰਦਰ ਸਿੰਘ ਨਾਗੀ,ਪਲਵਿੰਦਰ ਸਿੰਘ ਬਾਬਾ, ਅਮਨਦੀਪ ਸਿੰਘ ਬੱਗਾ,ਹਰਪਾਲ ਸਿੰਘ ਪਾਲੀ ਚੱਢਾ,ਹਰਪ੍ਰੀਤ ਸਿੰਘ ਰੌਬਿਨ,ਮਨਮਿੰਦਰ ਸਿੰਘ ਭਾਟੀਆ, ਮੇਜਰ ਸਿੰਘ ਅਤੇ ਲਲਿਤ ਧੀਮਾਨ ਸ਼ਾਮਿਲ ਸਨ ਇਸ ਮੌਕੇ ਤੇ ਬੋਲਦਿਆਂ ਉਕਤ ਲੀਡਰਾਂ ਨੇ ਕਿਹਾ ਕਿ ਕਦੀ ਸਿੱਖੀ ਕਕਾਰਾਂ ਦਾ ਅਤੇ ਕਦੀ ਸਿੱਖਾਂ ਦੀ ਦਸਤਾਰ ਦਾ ਮਜਾਕ ਬਣਾਉਣਾ ਅਤੇ ਉਸ ਨੂੰ ਫਿਲਮਾਉਣਾ ਰਿਵਾਜ਼ ਬਣ ਗਿਆ ਹੈ ਅਸੀਂ ਇਹੋ ਜਿਹੇ ਅਨਸਰਾਂ ਨੂੰ ਚੇਤਾਵਨੀ ਦੇਣਾ ਚਾਹੁੰਦੇ ਹਾਂ ਕਿ ਇਹੋ ਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਸਿੱਖ ਕੌਮ ਪੁਰਾਤਨ ਖਾਲਸਾਈ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ। ਸਿੱਖ ਕਦੇ ਵੀ ਗੁਰੂ ਸਾਹਿਬ ਅਤੇ ਗੁਰੂ ਸਾਹਿਬਾਂ ਵੱਲੋਂ ਬਖਸ਼ੇ ਕਕਾਰਾਂ ਦੇ ਦਸਤਾਰ ਦੀ ਸ਼ਾਮ ਦੇ ਖ਼ਿਲਾਫ਼ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕਰ ਸਕਦੇ। ਇਸ ਮੌਕੇ ਥਾਣਾ ਮੁਖੀ ਅਸ਼ੋਕ ਕੁਮਾਰ ਸ਼ਰਮਾ ਨੇ ਯਕੀਨ ਦਿਵਾਇਆ ਕਿ ਉੱਚ ਅਫਸਰਾਂ ਦੇ ਧਿਆਨ ਵਿੱਚ ਮਾਮਲਾ ਲੈ ਆਂਦਾ ਗਿਆ ਹੈ ਸਾਰੇ ਪੱਖ ਵਿਚਾਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ