Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਰਵਨੀਤ ਬਿਟੂ ਤੇ ਰਾਜਾ ਵੜਿੰਗ ਵਰਗੇ ਨੇਤਾ ਪੰਜਾਬ ਦਾ ਆਪਸੀ ਭਾਈਚਾਰਾ ਵਿਗਾੜਣਾ ਚਾਹੁੰਦੇ ਹਨ: ਸਿੱਖ ਤਾਲਮੇਲ ਕਮੇਟੀ

ਰਵਨੀਤ ਬਿੱਟੂ ਜਿਸ ਦੇ ਦਾਦਾ ਬੇਅੰਤ ਸਿੰਘ ਤੇ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਦਾ ਇਲਜ਼ਾਮ ਲੱਗਦਾ ਹੈ,ਜਿਨਾਂ ਕਰਕੇ ਕਿਨਾ ਚਿਰ ਪੰਜਾਬ ਅਸ਼ਾੰਤ ਰਿਹਾ। ਅੱਜ ਸਮੁੱਚੇ ਭਾਈਚਾਰੇ ਵਿੱਚ ਲਾਜਵਾਬ ਆਪਸੀ ਸਾਂਝ ਹੈ, ਪੰਜਾਬ ਵਿੱਚ ਸਾਰੇ ਭਾਈਚਾਰੇ ਆਪਸ ਵਿੱਚ ਪਿਆਰ ਨਾਲ ਰਹਿ ਰਹੇ ਹਨ, ਪਰ ਇਹ ਸਭ ਰਵਨੀਤ ਬਿੱਟੂ ਤੇ ਰਾਜਾ ਵੜਿੰਗ ਵਰਗਿਆਂ ਨੂੰ ਚੰਗਾ ਨਹੀਂ ਲੱਗ ਰਿਹਾ। ਇਹਨਾਂ ਲੋਕਾਂ ਦੀ ਰਾਜਨੀਤੀ ਖਤਮ ਹੋ ਚੁੱਕੀ ਹੈ, ਇਹ ਲੋਕ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਭੜਕਾ ਕੇ ਆਪਣੀ ਦੁਕਾਨਦਾਰੀ ਚਲਾਉਣੀ ਚਾਹੁੰਦੇ ਹਨ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ,ਵਿੱਕੀ ਸਿੰਘ ਖ਼ਾਲਸਾ,ਗੁਰਵਿੰਦਰ ਸਿੰਘ ਸਿੱਧੂ,ਅਮਨਦੀਪ ਸਿੰਘ ਬੱਗਾ ਤੇ ਪਲਵਿੰਦਰ ਸਿੰਘ ਬਾਬਾ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ। ਪਿਛਲੇ ਕਾਫ਼ੀ ਸਮੇਂ ਤੋਂ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਅਤੇ ਸਿੰਘ ਸਜਣ ਲਈ ਖਾਲਸਾ ਵਹੀਰ ਸ਼ੁਰੂ ਕੀਤੀ ਹੈ। ਉਦੋ ਤੋਂ ਇਨ੍ਹਾਂ ਲੋਕਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ, ਇਹ ਦੋਨੋ ਰੋਜ਼ਾਨਾ ਨਵੀਂ ਤੋਂ ਨਵੀਂ ਭਾਸ਼ਾ ਨਾਲ ਸਿੱਖ ਕੌਮ ਨੂੰ ਵੰਗਾਰ ਰਹੇ ਹਨ, ਤੇ ਜਾਣ-ਬੁਝ ਕੇ ਸਾਰੇ ਭਾਈਚਾਰੇ ਵਿਚ ਡਰ ਦਾ ਮਾਹੌਲ ਬਣਾਉਣਾ ਚਾਹੁੰਦੇ ਹਨ। ਅੱਜ ਤੱਕ ਭਾਈ ਅੰਮ੍ਰਿਤਪਾਲ ਨੇ ਕਿਸੇ ਵੀ ਧਰਮ ਖਿਲਾਫ ਇੱਕ ਸ਼ਬਦ ਨਹੀਂ ਬੋਲਿਆ, ਸਾਡੇ ਗੁਰੂ ਸਾਹਿਬਾਨਾਂ ਨੇ ਹਰ ਧਰਮ ਦਾ ਸਤਿਕਾਰ ਕਰਨਾ ਸਿਖਾਇਆ ਹੈ। ਅਜਨਾਲੇ ਵਿੱਚ ਜੋ ਘਟਨਾ ਵਾਪਰੀ ਹੈ ਉਹ ਪ੍ਰਸ਼ਾਸਨ ਦਾ ਕੰਮ ਹੈ। ਇਹ ਅਜਨਾਲੇ ਘਟਨਾ ਦੀ ਆੜ ਲੈ ਕੇ ਬੇਹੂਦਾ ਤੇ ਲੱਚਰ ਭਾਸ਼ਾ ਦਾ ਇਸਤੇਮਾਲ ਕਰ ਰਹੇ ਹਨ,ਅਸੀਂ ਮਾਨ ਸਰਕਾਰ ਨੂੰ ਤੋਂ ਮੰਗ ਕਰਦੇ ਹਾਂ, ਭਾਵਨਾਵਾਂ ਨਾਲ ਖੇਡਣ ਦੇ ਦੋਸ਼ ਵਿੱਚ ਦੋਨਾਂ ਅਖੌਤੀ ਲੀਡਰਾਂ ਤੇ ਪਰਚੇ ਦਰਜ ਕੀਤੇ ਜਾਣ। ਤਾਕੇ ਜੋ ਇਹ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਨਾ ਕਰ ਸਕਣ, ਆਪਣੀਆਂ ਰਾਜਨੀਤਕ ਰੋਟੀਆਂ ਨਾ ਸੇਕ ਸਕਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾਂ ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ,ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।