Business Khas

Latest news
ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ
You are currently viewing ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼

ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼

ਭਾਜਪਾ ਆਗੂ ਰੇਖਾ ਗੁਪਤਾ ਨੇ ਅੱਜ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ ਲਿਆ।ਰਾਮਲੀਲਾ ਮੈਦਾਨ ਵਿੱਚ ਹੋਏ ਸ਼ਾਨਦਾਰ ਸਹੁੰ ਚੁੱਕ ਸਮਾਗਮ ਵਿੱਚ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਉਨ੍ਹਾਂ ਨੂੰ ਅਹੁਦੇ ਤੇ ਗੁਪਨਿਯਤਾ ਦੀ ਸਹੁੰ ਚੁਕਾਈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਿੱਲੀ ਪ੍ਰਦੇਸ਼ ਭਾਜਪਾ ਦਫ਼ਤਰ ਵਿਖੇ ਕੇਂਦਰੀ ਆਬਜ਼ਰਵਰਾਂ ਦੀ ਮੌਜੂਦਗੀ ਵਿੱਚ ਸਰਬਸੰਮਤੀ ਨਾਲ ਪਾਰਟੀ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।ਇਸ ਤੋਂ ਇਲਾਵਾ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਪੰਕਜ ਸਿੰਘ, ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ ਅਤੇ ਰਵਿੰਦਰ ਇੰਦਰਾਜ਼ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਢਾ, ਅਮਿਤ ਸ਼ਾਹ, ਦੇਵੇਂਦਰ ਫੜਨਵੀਸ, ਰਾਜਨਾਥ ਸਿੰਘ,ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂ ਮੌਜੂਦ ਸਨ।ਇਹ ਪਾਰਟੀ ਲਈ ਇਤਿਹਾਸਕ ਦਿਨ ਹੈ ਕਿਉਂਕਿ ਭਾਜਪਾ 27 ਸਾਲਾਂ ਬਾਅਦ ਰਾਜਧਾਨੀ ਵਿੱਚ ਸੱਤਾ ਵਿੱਚ ਵਾਪਸ ਆਈ ਹੈ। ਰੇਖਾ ਗੁਪਤਾ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਤੋਂ ਬਾਅਦ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੈ। ਰੇਖਾ ਗੁਪਤਾ ਨੇ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਬੰਦਨਾ ਕੁਮਾਰੀ ਨੂੰ ਹਰਾਇਆ ਸੀ। ਰੇਖਾ ਗੁਪਤਾ ਇਸ ਸੀਟ ਤੋਂ 29000 ਤੋਂ ਵੱਧ ਵੋਟਾਂ ਨਾਲ ਜੇਤੂ ਰਹੀ।ਰੇਖਾ ਗੁਪਤਾ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਬਣੀ। ਰੇਖਾ ਗੁਪਤਾ ਹਾਲ ਹੀ ਵਿੱਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਲੀਮਾਰ ਬਾਗ ਤੋਂ ਵਿਧਾਇਕ ਚੁਣੀ ਗਈ ਹੈ। ਉਹ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾ ਅਤੇ ਸੁਸ਼ਮਾ ਸਵਰਾਜ ਤੋਂ ਬਾਅਦ ਦਿੱਲੀ ਵਿੱਚ ਭਾਜਪਾ ਦੀ ਚੌਥੀ ਮੁੱਖ ਮੰਤਰੀ ਬਣ ਗਈ ਹੈ। ਇਸ ਦੇ ਨਾਲ ਹੀ ਉਹ ਭਾਜਪਾ ਦੇ ਸ਼ਾਸਨ ਵਾਲੇ ਕਿਸੇ ਵੀ ਸੂਬੇ ਦੀ ਇਕਲੌਤੀ ਮਹਿਲਾ ਮੁੱਖ ਮੰਤਰੀ ਵੀ ਬਣ ਗਈ ਹੈ।ਬੁੱਧਵਾਰ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ 50 ਸਾਲਾ ਰੇਖਾ ਗੁਪਤਾ ਨੂੰ ਅੱਠਵੀਂ ਦਿੱਲੀ ਵਿਧਾਨ ਸਭਾ ‘ਚ ਸਦਨ ਦੀ ਨੇਤਾ ਚੁਣਿਆ ਗਿਆ। ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ 70 ‘ਚੋਂ 48 ਸੀਟਾਂ ‘ਤੇ ਜਿੱਤ ਹਾਸਲ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਦਹਾਕਿਆਂ ਤੋਂ ਚੱਲੇ ਆ ਰਹੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ।