Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਲਾਲ ਕਿਲ੍ਹੇ ਨੇੜੇ ਮੈਟਰੋ ਸਟੇਸ਼ਨ ‘ਤੇ ਖੜੀ ਕਾਰ ਵਿੱਚ ਧਮਾਕਾ

ਲਾਲ ਕਿਲ੍ਹੇ ਨੇੜੇ ਮੈਟਰੋ ਸਟੇਸ਼ਨ ‘ਤੇ ਖੜੀ ਕਾਰ ਵਿੱਚ ਧਮਾਕਾ


ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੱਡਾ ਧਮਾਕਾ ਹੋਇਆ ਹੈ। ਇਹ ਘਟਨਾ ਲਾਲ ਕਿਲ੍ਹੇ ਦੇ ਨੇੜੇ ਵਾਪਰੀ, ਜਿੱਥੇ ਇੱਕ ਖੜ੍ਹੀ ਕਾਰ ਵਿੱਚ ਇੱਕ ਜੋਰਦਾਰ ਧਮਾਕਾ ਹੋਇਆ ਹੈ। ਇਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਧਮਾਕਾ ਹੁੰਦੇ ਹੀ ਕਾਰ ਵਿੱਚ ਅੱਗ ਲੱਗ ਗਈ। ਇੰਨਾ ਹੀ ਨਹੀਂ, ਇਸ ਨੇ ਨੇੜੇ ਖੜ੍ਹੀਆਂ ਦੋ ਹੋਰ ਕਾਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜੋ ਸੜ ਕੇ ਸੁਆਹ ਹੋ ਗਈਆਂ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਵਿੱਚ ਖ਼ਬਰ ਲਿਖੇ ਜਾਣ ਤੱਕ 10 ਦੀ ਮੌਤ ਹੋ ਗਈ ਹੈ, ਜਦਕਿ ਕੁਝ ਲੋਕ ਜਖਮੀ ਵੀ ਹੋਏ ਹਨ। ਇਹ ਘਟਨਾ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਪੰਜ ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ ਹਨ। ਇਹ ਭੀੜ-ਭੜੱਕੇ ਵਾਲਾ ਇਲਾਕਾ ਹੈ, ਅਕਸਰ ਸ਼ਾਮ ਨੂੰ ਇੱਥੇ ਭੀੜ ਰਹਿੰਦੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਧਮਾਕਾ ਕਾਰ ਵਿੱਚ ਸੀਐਨਜੀ ਲੀਕ ਹੋਣ ਕਾਰਨ ਹੋਇਆ ਸੀ ਜਾਂ ਕਿਸੇ ਹੋਰ ਕਾਰਨ ਕਰਕੇ। ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੇ ਹਨ। ਹਾਲਾਂਕਿ, ਧਮਾਕੇ ਸੰਬੰਧੀ ਅਜੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।ਦਿੱਲੀ ਫਾਇਰ ਵਿਭਾਗ ਨੇ ਇਸ ਘਟਨਾ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਹੈ। ਵਿਭਾਗ ਨੇ ਦੱਸਿਆ ਕਿ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਕਾਰ ਧਮਾਕੇ ਦੀ ਰਿਪੋਰਟ ਮਿਲੀ ਹੈ। ਇਸ ਤੋਂ ਬਾਅਦ, ਤਿੰਨ ਤੋਂ ਚਾਰ ਵਾਹਨਾਂ ਨੂੰ ਵੀ ਅੱਗ ਲੱਗ ਗਈ ਅਤੇ ਉਹ ਨੁਕਸਾਨੇ ਗਏ।ਧਮਾਕੇ ਬਾਰੇ, ਇੱਕ ਚਸ਼ਮਦੀਦ ਗਵਾਹ ਨੇ ਕਿਹਾ, “ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸਨੇ ਨੇੜਲੇ ਘਰਾਂ ਨੂੰ ਹਿਲਾ ਦਿੱਤਾ। ਇਸ ਤੋਂ ਇਲਾਵਾ, ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਲੋਕ ਦਹਿਸ਼ਤ ਵਿੱਚ ਆ ਗਏ। ਇਸ ਤੋਂ ਪਹਿਲਾਂ ਕਿ ਅਸੀਂ ਕੁਝ ਸਮਝ ਸਕਦੇ, ਜਿਸ ਕਾਰ ਵਿੱਚ ਧਮਾਕਾ ਹੋਇਆ, ਉਸ ਦੀ ਜਦ ਵਿੱਚ ਆਉਣ ਵਾਲੀਆਂ ਕਾਰਾਂ ਵੀ ਅੱਗ ਦੀਆਂ ਲਪਟਾਂ ਵਿੱਚ ਘਿਰ ਗਈਆਂ।”